06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਝੇ ਨੂੰ ‘ਗ੍ਰੋਥ ਐਂਡ ਮੈਨੂਫੈਕਚਰਿੰਗ ਹੱਬ’ ਬਣਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਦੇਵੇ ਵਿਸ਼ੇਸ਼ ਪੈਕੇਜ-ਪਰਮਜੀਤ ਸਿੰਘ ਗਿੱਲ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)- ਬਟਾਲਾ ਇੰਡਸਟਰੀਅਲ ਐਸਟੇਟ ਫੈਕਟਰੀਜ਼ ਐਸੋਸੀਏਸ਼ਨ ਵੱਲੋਂ ਸਰਹੱਦੀ ਖੇਤਰ ਦੇ ਪੁਨਰ-ਉਥਾਨ ਲਈ ਵਿਸ਼ੇਸ਼ ਆਰਥਿਕ ਨੀਤੀ ਦੀ ਮੰਗ ਕਰਦਿਆਂ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਅਤੇ ਐਸੋਸ਼ੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮਾਝਾ ਖੇਤਰ ਨੂੰ ਮੁੜ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਦਾ ਮੋਹਰੀ ਕੇਂਦਰ ਬਣਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਿਲ ਕੇ ਇੱਕ ਵਿਸ਼ੇਸ਼ ਉਦਯੋਗਿਕ ਅਤੇ ਆਰਥਿਕ ਵਿਕਾਸ ਯੋਜਨਾ ਤਿਆਰ ਕਰਨ ਦੀ ਲੋੜ ਹੈ। ਗਿੱਲ ਨੇ ਮਾਝੇ ਦੀ ਉਦਯੋਗਿਕ ਦਸ਼ਾ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਮਾਝੇ ਦੀ ਧਰਤੀ ਨੇ ਦੇਸ਼ ਨੂੰ ਨਾ ਸਿਰਫ਼ ਬਹਾਦਰ ਸੈਨਿਕ ਅਤੇ ਮਹਾਨ ਸ਼ਖ਼ਸੀਅਤਾਂ ਦਿੱਤੀਆਂ ਹਨ, ਸਗੋਂ ਬਟਾਲਾ ਵਰਗੇ ਸ਼ਹਿਰਾਂ ਨੇ ਮਸ਼ੀਨ ਟੂਲਜ ਨਿਰਮਾਣ ਅਤੇ ਉਦਯੋਗ ਦੇ ਖੇਤਰ ਵਿੱਚ ਪੰਜਾਬ ਦੀ ਵੱਖਰੀ ਪਛਾਣ ਬਣਾਈ ਸੀ।

ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)- ਬਟਾਲਾ ਇੰਡਸਟਰੀਅਲ ਐਸਟੇਟ ਫੈਕਟਰੀਜ਼ ਐਸੋਸੀਏਸ਼ਨ ਵੱਲੋਂ ਸਰਹੱਦੀ ਖੇਤਰ ਦੇ ਪੁਨਰ-ਉਥਾਨ ਲਈ ਵਿਸ਼ੇਸ਼ ਆਰਥਿਕ ਨੀਤੀ ਦੀ ਮੰਗ ਕਰਦਿਆਂ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਅਤੇ ਐਸੋਸ਼ੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮਾਝਾ ਖੇਤਰ ਨੂੰ ਮੁੜ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਦਾ ਮੋਹਰੀ ਕੇਂਦਰ ਬਣਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਿਲ ਕੇ ਇੱਕ ਵਿਸ਼ੇਸ਼ ਉਦਯੋਗਿਕ ਅਤੇ ਆਰਥਿਕ ਵਿਕਾਸ ਯੋਜਨਾ ਤਿਆਰ ਕਰਨ ਦੀ ਲੋੜ ਹੈ। ਗਿੱਲ ਨੇ ਮਾਝੇ ਦੀ ਉਦਯੋਗਿਕ ਦਸ਼ਾ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਮਾਝੇ ਦੀ ਧਰਤੀ ਨੇ ਦੇਸ਼ ਨੂੰ ਨਾ ਸਿਰਫ਼ ਬਹਾਦਰ ਸੈਨਿਕ ਅਤੇ ਮਹਾਨ ਸ਼ਖ਼ਸੀਅਤਾਂ ਦਿੱਤੀਆਂ ਹਨ, ਸਗੋਂ ਬਟਾਲਾ ਵਰਗੇ ਸ਼ਹਿਰਾਂ ਨੇ ਮਸ਼ੀਨ ਟੂਲਜ ਨਿਰਮਾਣ ਅਤੇ ਉਦਯੋਗ ਦੇ ਖੇਤਰ ਵਿੱਚ ਪੰਜਾਬ ਦੀ ਵੱਖਰੀ ਪਛਾਣ ਬਣਾਈ ਸੀ। ਇਸ ਖੇਤਰ ਕੋਲ ਰਣਨੀਤਕ ਸਰਹੱਦੀ ਮਹੱਤਤਾ, ਮਿਹਨਤੀ ਲੋਕ ਅਤੇ ਇੱਕ ਅਮੀਰ ਉਦਯੋਗਿਕ ਵਿਰਾਸਤ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਅਤੇ ਮਾਝੇ ਦੇ ਪੁਰਾਣੇ ਉਦਯੋਗਾਂ ਨੂੰ ਮੁੜ ਮਜ਼ਬੂਤ ਕਰਨ ਲਈ ਵਿਸ਼ੇਸ਼ ਰਾਹਤ ਅਤੇ ਵਿੱਤੀ ਮਦਦ ਦਿੱਤੀ ਜਾਵੇ ਅਤੇ ਖੇਤਰ ਵਿੱਚ ਨਵੀਂ ਤਕਨਾਲੋਜੀ ਵਾਲੇ ਉਦਯੋਗਿਕ ਕਲੱਸਟਰ ਅਤੇ ਵੱਡੇ ਪ੍ਰੋਜੈਕਟ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਵਿਸ਼ੇਸ਼ ਟੈਕਸ ਛੋਟਾਂ ਅਤੇ ਪ੍ਰੋਤਸਾਹਨ ਦਿੱਤੇ ਜਾਣ ਅਤੇ ਸਥਾਨਕ ਨੌਜਵਾਨਾਂ ਲਈ ਵਿਸ਼ੇਸ਼ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾ ਕੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ।
ਪਿਛਲੀ ਖ਼ਬਰ ਸਰਕਾਰ ਨੇ ਅਧਿਆਪਕਾਂ ਨਾਲ ਕੀਤਾ ਵਿਸ਼ਵਾਸਘਾਤ-ਹੀਰਾ ਵਾਲੀਆ ਅਗਲੀ ਖ਼ਬਰ ਯੂਨਾਈਟਿਡ ਐਸੋਸੀਏਸਨ ਮੰਡਲ ਧਾਰੀਵਾਲ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।