ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਅੱਜ ਕੈਬਨਿਟ ਮੰਤਰੀ ਕਟਾਰੂਚੱਕ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ * ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ, ਹੈਲਪਰਾਂ ਦੀਆਂ ਮੰਗਾਂ ਪੂਰੀਆਂ ਕਰੇ
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਬਲਾਕ ਪ੍ਰਧਾਨ/ਜ਼ਿਲ੍ਹਾ ਪ੍ਰਧਾਨ ਸੁਨਿਰਮਲ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 7 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ’ਚ ਆਂਗਣਵਾੜੀ ਵਰਕਰ, ਹੈਲਪਰ ਵੱਡੀ ਗਿਣਤੀ ’ਚ ਭਾਗ ਲੈਣਗੀਆਂ ।
ਬਲਾਕ ਤੇ ਜ਼ਿਲ੍ਹਾ ਪ੍ਰਧਾਨ ਸੁਨਿਰਮਲ ਕੌਰ ਜਾਣਕਾਰੀ ਦਿੰਦੇ ਹੋਏ ।
07-09-2026