08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵੁਮੈਨ ਪਾਵਰ ਐਸੋਸੀਏਸ਼ਨ ਨੇ ਮਨਾਇਆ ਅਧਿਆਪਕ ਸਨਮਾਨ ਦਿਵਸ * ਕਾਲਜ ਪ੍ਰਿੰਸੀਪਲਾਂ ਦਾ ਕੀਤਾ ਸਨਮਾਨ

ਪਠਾਨਕੋਟ, 6 ਸਤੰਬਰ (ਸੁਮਿਤ)-ਵੁਮੈਨ ਪਾਵਰ ਐਸੋਸੀਏਸ਼ਨ ਵਲੋਂ ਚੇਅਰਪਰਸਨ ਰੰਜਨਾ ਮਹਾਜਨ ਦੀ ਅਗਵਾਈ ਹੇਠ ਹੋਟਲ ਚੇਨਈ ਮਰਾਠਾ ਵਿਖੇ ਅਧਿਆਪਕ ਸਨਮਾਨ ਦਿਵਸ ਮਨਾਇਆ ਗਿਆ । ਇਸ ਮੌਕੇ ਸਿੱਖਿਆ ਦੇ ਖੇਤਰ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੁਮਿਤ)-ਵੁਮੈਨ ਪਾਵਰ ਐਸੋਸੀਏਸ਼ਨ ਵਲੋਂ ਚੇਅਰਪਰਸਨ ਰੰਜਨਾ ਮਹਾਜਨ ਦੀ ਅਗਵਾਈ ਹੇਠ ਹੋਟਲ ਚੇਨਈ ਮਰਾਠਾ ਵਿਖੇ ਅਧਿਆਪਕ ਸਨਮਾਨ ਦਿਵਸ ਮਨਾਇਆ ਗਿਆ । ਇਸ ਮੌਕੇ ਸਿੱਖਿਆ ਦੇ ਖੇਤਰ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ । ਸਮਾਗਮ ’ਚ ਵਿਸ਼ੇਸ਼ ਮਹਿਮਾਨਾਂ ਵਜੋਂ ਡਾ: ਸ਼ੋਭਾ ਪਰਾਸ਼ਰ, ਡਾ: ਰੁਪਿੰਦਰ ਕੌਰ, ਨੀਲਮ ਸੈਣੀ, ਰਿਤੂ ਤੇ ਸ਼ੈਲੀ ਨੇ ਸ਼ਿਰਕਤ ਕੀਤੀ । ਇਸ ਦੌਰਾਨ ਸਿੱਖਿਆ ਦੀ ਮਹੱਤਤਾ ਤੇ ਸਮਾਜ ਦੇ ਨਿਰਮਾਣ ਵਿਚ ਅਧਿਆਪਕਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਵੁਮੈਨ ਪਾਵਰ ਐਸੋਸੀਏਸ਼ਨ ਦੀ ਚੇਅਰਪਰਸਨ ਰੰਜਨਾ ਮਹਾਜਨ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਨਿਰਮਾਣ ਤੇ ਬਿਹਤਰ ਭਵਿੱਖ ਦੀ ਨੀਂਹ ਰੱਖਣ ’ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ । ਸਮਾਗਮ ’ਚ ਮੌਜੂਦ ਮਹਿਮਾਨਾਂ ਨੇ ਵੀ ਸੰਸਥਾ ਵਲੋਂ ਸਿੱਖਿਆ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ’ਚ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਬੀ.ਏ. ਦੂਜੇ ਸਮੈਸਟਰ ਦੇ ਨਤੀਜੇ ’ਚ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।