07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

2027 ਦੀਆਂ ਚੋਣਾਂ ’ਚ ਫਤਹਿਗੜ੍ਹ ਚੂੜੀਆਂ ਹਲਕਾ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਵਾਂਗੇ- ਲੋਧੀਨੰਗਲ ਕਿਹਾ, ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 6 ਸਤੰਬਰ (ਐਮ. ਐਸ.

ਅਜੀਤ ਡੈਸਕ 07-09-2026
ਫਤਹਿਗੜ੍ਹ ਚੂੜੀਆਂ, 6 ਸਤੰਬਰ (ਐਮ.ਐਸ. ਫੁੱਲ)-ਹਲਕਾ ਫਤਿਹਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਲਖਬੀਰ ਸਿੰਘ ਲੋਧੀਨੰਗਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਤੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਵਿਚ ਮੁੜ ਤੋਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਸ: ਲੋਧੀਨੰਗਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਰ ਵਰਗ ਪ੍ਰੇਸ਼ਾਨ ਹੈ ਅਤੇ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਰੰਧਾਵਾ, ਸਵਰਨਜੀਤ ਸਿੰਘ ਰੰਧਾਵਾ, ਗੁਰਜਿੰਦਰ ਸਿੰਘ ਮੱਲ੍ਹੀ, ਹਰਦਵਿੰਦਰ ਸਿੰਘ ਮਿੰਕੂ ਭਟੀਆ, ਸਰਪੰਚ ਗੁਰਵਿੰਦਰ ਸਿੰਘ ਬਾਜਵਾ ਘਾੜਕੀਆਂ, ਨਰਿੰਦਰ ਸਿੰਘ ਮਿੰਟਾ ਰੰਧਾਵਾ, ਮਾ. ਤਰਸੇਮ ਸਿੰਘ ਰੰਧਾਵਾ, ਮਨਦੀਪ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਜਵਾ ਦੀ ਰਹਿਨੁਮਾਈ ਹੇਠ 2027 ’ਚ ਪਿੰਡ ਵੀਲਾ ਤੇਜਾ ਤੋਂ ਕਾਂਗਰਸ ਨੂੰ ਸ਼ਾਨਦਾਰ ਢੰਗ ਨਾਲ ਜਿਤਾਵਾਂਗੇ-ਰੰਧਾਵਾ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।