ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਵਧ ਰਿਹਾ- ਈਸ਼ਵਰ ਸਿੰਘ, ਸੁਖਬੀਰ ਸਿੰਘ
ਅੱਚਲ ਸਾਹਿਬ, 7 ਸਤੰਬਰ (ਗੁਰਚਰਨ ਸਿੰਘ)-ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਆਗੂ ਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਜ਼ਦੀਕੀ ਸਾਥੀ ਈਸ਼ਵਰ ਸਿੰਘ ਜਾਹਦਪੁਰ ਤੇ ਸੁਖਬੀਰ ਸਿੰਘ ਜਾਹਦਪੁਰ ਨੇ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
08-09-2026