08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਕਸੈਲਸੀਅਰ ਸੀ. ਸੈਕੰ. ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 7 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਉਤਸ਼ਾਹ, ਸਤਿਕਾਰ ਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 08-09-2026
ਕਿਲ੍ਹਾ ਲਾਲ ਸਿੰਘ, 7 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਉਤਸ਼ਾਹ, ਸਤਿਕਾਰ ਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਵਿਦਿਆਰਥੀਆਂ ਦੇ ਜੀਵਨ ’ਚ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਨਾ ਤੇ ਉਨ੍ਹਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸ਼ੁਭ ਪ੍ਰਾਥਨਾ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ ਵਿਚ ਸੁੰਦਰ ਕਵਿਤਾਵਾਂ, ਭਾਸ਼ਣ, ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕਰ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਮਨ ਮੋਹ ਲਿਆ। ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਿੰਸ ਕੁਮਾਰੀ ਨੇ ਅਧਿਆਪਕਾਂ ਨੂੰ ਸਮਰਪਿਤ ਕਵਿਤਾ ਝਿੜਕਿਆ ਮਾਰਿਆ, ਕੰਨ ਫੜ ਸੁਧਾਰਿਆ, ਧੀਆਂ ਪੁੱਤ ਸਮਝ ਕੇ ਅੱਗਾ ਸਵਾਰਿਆ, ਫੁੱਲ ਤੋਂ ਬਾਗ ਬਣਾਉਣ ਵਾਲੇ ਮਾਲੀ ਖਿੜ-ਖਿੜ ਹੱਸਦੇ ਰਹਿਣ, ਅਧਿਆਪਕ ਦੂਜੇ ਮਾਪੇ ਹੁੰਦੇ ਹਨ, ਬਾਖੂਬੀ ਪੇਸ਼ ਕੀਤੀ ਗਈ। ਇਸ ਮੌਕੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਨ ਗਤੀਵਿਧੀਆਂ ਕਰਵਾਈਆਂ ਗਈਆਂ। ਅਧਿਆਪਕਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸੁੰਦਰ ਕਾਰਡ ਤੇ ਯਾਦਗਾਰੀ ਤੌਰ ’ਤੇ ਤੋਹਫੇ ਵੀ ਭੇਟ ਕੀਤੇ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਨੇ ਡਾ. ਸਰਬ ਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜੀਵਨ ਉੱਪਰ ਚਾਨਣਾ ਪਾਇਆ ਤੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ ।
ਪਿਛਲੀ ਖ਼ਬਰ ਵਿਧਾਇਕ ਕਲਸੀ ਵਲੋਂ ਪਿੰਡ ਕੋਟ ਬੁੱਢਾ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ ਅਗਲੀ ਖ਼ਬਰ ਵਿਸ਼ਵਾ ਮਿੱਤਰ ਸੇਖੜੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਵੀ.ਐਮ.ਐਸ. ਇੰਸਟੀਚਿਊਟ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।