08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਅਧਿਆਪਕ ਦਿਵਸ ਮਨਾਇਆ

ਵਡਾਲਾ ਬਾਂਗਰ, 7 ਸਤੰਬਰ (ਭੁੰਬਲੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.

ਅਜੀਤ ਡੈਸਕ 08-09-2026
ਵਡਾਲਾ ਬਾਂਗਰ, 7 ਸਤੰਬਰ (ਭੁੰਬਲੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਤਸਵੀਰ ’ਤੇ ਫੁੱਲ ਮਾਲਾ ਭੇਟ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵਲੋਂ ਸਭ ਅਧਿਆਪਕਾ ਨੂੰ ਸਤਿਕਾਰ ਵਜੋਂ ਤੋਹਫ਼ੇ ਵੀ ਦਿੱਤੇ ਗਏ। ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੀਆਂ ਅਧਿਆਪਕਾਂ ਮੈਡਮ ਸੁਖਜਿੰਦਰ ਕੌਰ, ਹਰਨੀਤ ਕੌਰ, ਸੋਨਮ ਸਲਹੋਤਰਾ, ਗੁਰਵਿੰਦਰ ਕੌਰ ਨੂੰ ਵਧੀਆਂ ਕਾਰਗੁਜਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਮੈਡਮ ਸੁਮਨ ਨੇ ਕਿਹਾ ਕਿ ਅਧਿਆਪਕ ਹੀ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ। ਇਸ ਮੌਕੇ ਸਕੂਲ ਮੈਨੇਜ਼ਮੈਂਟ, ਮੈਡਮ ਸੁਮਨ ਅਤੇ ਮਨਪ੍ਰੀਤ ਸਿੰਘ (ਸੰਚਾਲਨ ਪ੍ਰਿੰਸੀਪਲ), ਮੈਡਮ ਜੂਲੀਅਟ ਫੈਨਾਨਦਸ ਉਪ ਪ੍ਰਿੰਸੀਪਲ ਨੇ ਸਕੂਲ ਸਟਾਫ਼ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।