09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਛੋਟੇ ਦੁਕਾਨਦਾਰਾਂ ਦੇ ਸੈਂਪਲ ਭਰਨ ਤੇ ਵੱਡੇ ਕਾਰੋਬਾਰੀਆਂ ਨੂੰ ਛੱਡ ਦੇਣ ਨਾਲ ਡੀ.ਐਚ.ਓ. ਸਿਹਤ ਵਿਭਾਗ ’ਤੇ ਲੱਗ ਰਹੇ ਪ੍ਰਸ਼ਨ ਚਿੰਨ੍ਹ

ਗੁਰਦਾਸਪੁਰ, 8 ਸਤੰਬਰ (ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਡੀ. ਐਚ.

ਅਜੀਤ ਡੈਸਕ 09-09-2026
ਗੁਰਦਾਸਪੁਰ, 8 ਸਤੰਬਰ (ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਡੀ.ਐਚ.ਓ ਸਿਹਤ ਵਿਭਾਗ ਗੁਰਦਾਸਪੁਰ ਵਲੋਂ ਛੋਟੇ ਕਾਰੋਬਾਰੀਆਂ ਦੇ ਸੈਂਪਲ ਭਰਨਾ ਤੇ ਵੱਡੇ ਕਾਰੋਬਾਰੀਆਂ ਦੇ ਸੈਂਪਲ ਭਰਨ ਤੋਂ ਛੱਡ ਦੇਣ ਨੂੰ ਲੈ ਕੇ ਛੋਟੇ ਦੁਕਾਨਦਾਰਾਂ ਅੰਦਰ ਸਬੰਧਿਤ ਵਿਭਾਗ ਖ਼ਿਲਾਫ ਭਾਰੀ ਰੋਸ ਹੈ। ਇਸ ਮਾਮਲੇ ਨੂੰ ਲੈ ਕੇ ਗੁਰਜਿੰਦਰ ਸਿੰਘ ਉਰਫ ਪ੍ਰਿੰਸ ਪੁੱਤਰ ਤਰਲੋਕ ਸਿੰਘ ਵਾਸੀ ਬਾਟਾ ਚੌਕ ਗੁਰਦਾਸਪੁਰ ਵਲੋਂ ਲਿਖਤੀ ਸ਼ਿਕਾਇਤ ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ, ਮੁੱਖ ਮੰਤਰੀ ਪੰਜਾਬ, ਐਸ.ਐਸ.ਪੀ ਵਿਜੀਲੈਂਸ ਬਿਊਰੋ ਚੰਡੀਗੜ ਨੂੰ ਕੀਤੀ ਹੈ। ਇਸ ਸਬੰਧੀ ਅਜੀਤ ਉਪ ਦਫਤਰ ਵਿਖੇ ਜਾਣਕਾਰੀ ਦਿੰਦੇ ਹੋਏ ਗੁਰਜਿੰਦਰ ਸਿੰਘ ਉਰਫ ਨੇ ਦੱਸਿਆ ਕਿ ਡੀ.ਐਚ.ਓ ਵਲੋਂ ਛੋਟੇ ਦੁਕਾਨਦਾਰਾਂ ਦੇ ਸੈਂਪਲ ਭਰੇ ਜਾਂਦੇ ਹਨ। ਜਦੋਂ ਕਿ ਹੋਟਲ, ਰੈਸਟੋਰੈਂਟ, ਢਾਬੇ ਵਾਲੇ, ਮੈਰਿਜ ਪੈਲੇਸ, ਕੰਨਟੀਨਾਂ, ਫਾਸਟ ਫੂਡ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਦੇ ਨਾਂਅ ’ਤੇ ਸਿਰਫ ਖਾਨਾ ਪੂਰਤੀ ਕੀਤੀ ਜਾਂਦੀ ਹੈ, ਜਿਸ ਨਾਲ ਛੋਟੇ ਦੁਕਾਨਦਾਰਾਂ ਦਾ ਕਾਫੀ ਨੁਕਸਾਨ ਹੁੰਦਾ ਹੈ ਤੇ ਮਾਣਯੋਗ ਅਦਾਲਤਾਂ ’ਚ ਧੱਕੇ ਖਾਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਬਹੁ ਗਿਣਤੀ ਹੋਟਲ, ਢਾਬੇ ਤੇ ਅਜਿਹੀਆਂ ਫਾਸਟ ਫੂਡ ਦੀਆਂ ਦੁਕਾਨਾਂ ਹਨ, ਜਿਥੇ ਮਿਲਾਵਟੀ ਤੇ ਘਟੀਆ ਮਿਆਰ ਦੇ ਪਦਾਰਥਾਂ ਦੀ ਵਰਤੋਂ ਹੋ ਰਹੀ ਹੈ, ਜਿਨ੍ਹਾਂ ਖ਼ਿਲਾਫ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਸਬੰਧੀ ਸੁਪਰਡੈਂਟ ਆਫ ਪੁਲਿਸ ਵਿਜੀਲੈਂਸ ਬਿਊਰੋ ਹੈਡ ਕੁਆਰਟਰ ਪ੍ਰਭਜੋਤ ਕੌਰ ਤੇ ਨੋਡਲ ਅਫਸਰ ਚੰਡੀਗੜ ਤੋਂ ਮਾਰਕ ਕਰਨ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਬਿਆਨ ਕਲਮਬੰਦ ਕਰ ਲਏ ਹਨ। ਜਦੋਂ ਕਿ ਇਸ ਸਬੰਧੀ ਸਿਹਤ ਵਿਭਾਗ ਨੂੰ ਆਰ.ਈ.ਆਈ ਪਾ ਕੇ 2023 ਤੋਂ 2026 ਤੱਕ ਦਾ ਰਿਕਾਰਡ ਮੰਗਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਿਹਤ ਵਿਭਾਗ ਖਿਲਾਫ ਕਾਰਵਾਈ ਕਰਕੇ ਛੋਟੇ ਦੁਕਾਨਦਾਰਾਂ ਨੂੰ ਇਨਸਾਫ ਦਿੱਤਾ ਜਾਵੇ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਅਗਲੀ ਖ਼ਬਰ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਨੂੰ ਸਦਮਾ - ­ਵੱਡੇ ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।