09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਾਲੀਬਾਲ ਮੁਕਾਬਲੇ ’ਚ ਆਰੀਆ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਅੱਵਲ

ਪਠਾਨਕੋਟ, 8 ਸਤੰਬਰ (ਸੰਧੂ)-ਪਠਾਨਕੋਟ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-17 ਵਾਲੀਬਾਲ ਮੁਕਾਬਲੇ ’ਚ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 12 ਟੀਮਾਂ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸੋਨ ਤਮਗਿਆਂ ਨਾਲ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 09-09-2026
ਪਠਾਨਕੋਟ, 8 ਸਤੰਬਰ (ਸੰਧੂ)-ਪਠਾਨਕੋਟ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-17 ਵਾਲੀਬਾਲ ਮੁਕਾਬਲੇ ’ਚ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 12 ਟੀਮਾਂ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸੋਨ ਤਮਗਿਆਂ ਨਾਲ ਸਨਮਾਨਿਤ ਕੀਤਾ ਗਿਆ । ਇਹ ਸ਼ਾਨਦਾਰ ਉਪਲੱਬਧੀ ਵਿਦਿਆਰਥਣਾਂ ਦੀ ਕੜੀ ਮਿਹਨਤ, ਲਗਨ, ਅਨੁਸ਼ਾਸਨ, ਟੀਮ ਭਾਵਨਾ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਜੇਤੂ ਵਿਦਿਆਰਥਣਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਵਿਦਿਆਰਥਣਾਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਉਹ ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਦੀਆਂ ਰਹਿਣ ਅਤੇ ਭਵਿੱਖ ਵਿਚ ਵੀ ਸਕੂਲ ਦਾ ਨਾਂਅ ਰੌਸ਼ਨ ਕਰਨ ।
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ’ਚ ਬਾਕਸਿੰਗ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਖੱਤਰੀ ਸਭਾ ਪਠਾਨਕੋਟ ਵਲੋਂ 208ਵਾਂ ਰਾਸ਼ਨ ਵੰਡ ਸਮਾਗਮ, ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।