11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਜੇ ਬੇਦੀ ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਣੇ

ਕਾਹਨੂੰਵਾਨ, 9 ਸਤੰਬਰ (ਨਿਸ਼ਾਨ ਸਿੰਘ ਚਾਹਲ)-ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਜਥੇਬੰਦੀ ਦੇ ਪੁਨਰ ਗਠਨ ਦੌਰਾਨ ਅਜੇ ਬੇਦੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਚੁਣਿਆ ਗਿਆ। ਇਹ ਚੋਣ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਬਾਰੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਤੇ ਹਾਜ਼ਰੀ ’ਚ ਸਮਾਪਤ ਹੋਈ।

ਅਜੀਤ ਡੈਸਕ 10-09-2026
ਕਾਹਨੂੰਵਾਨ, 9 ਸਤੰਬਰ (ਨਿਸ਼ਾਨ ਸਿੰਘ ਚਾਹਲ)-ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਜਥੇਬੰਦੀ ਦੇ ਪੁਨਰ ਗਠਨ ਦੌਰਾਨ ਅਜੇ ਬੇਦੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਚੁਣਿਆ ਗਿਆ। ਇਹ ਚੋਣ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਬਾਰੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਤੇ ਹਾਜ਼ਰੀ ’ਚ ਸਮਾਪਤ ਹੋਈ। ਇਸ ਮੌਕੇ ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸਿੰਘ ਸੈਣੀ, ਪੰਜਾਬ ਪ੍ਰਧਾਨ ਗੁਰਦੀਪ ਸਿੰਘ ਚੀਮਾ ਤੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਮਨ ਸੰਧੂ ਸਮੇਤ ਸ਼ੈਲਰ ਉਦਯੋਗ ਨਾਲ ਜੁੜੀਆਂ ਕਈ ਨਾਮਵਰ ਹਸਤੀਆਂ ਮੌਜੂਦ ਸਨ। ਇਸ ਸਬੰਧੀ ਪ੍ਰਸਿੱਧ ਸਨਅਤਕਾਰ ਅਵਿੰਦਰ ਸਿੰਘ ਲਾਧੂਪੁਰ ਨੇ ਦੱਸਿਆ ਕਿ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ੈਲਰ ਸਨਅਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਇਸ ਵਾਰ ਵੀ ਝੋਨੇ ਦੀ ਫ਼ਸਲ ਦੀ ਖਰੀਦ ਤੇ ਸ਼ੈਲਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੈਲਰ ਉਦਯੋਗ ਨਾਲ ਜੁੜੀਆਂ ਜੋ ਵੀ ਮੁਸ਼ਕਲਾਂ ਤੇ ਸਮੱਸਿਆਵਾਂ ਹਨ, ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸਤੀਸ਼ ਠਾਕੁਰ ਕਾਹਨੂੰਵਾਨ, ਹਰਪਾਲ ਸਿੰਘ, ਵਿੱਕੀ ਗੁਲਾਟੀ, ਗੁਰਪ੍ਰਤਾਪ ਸਿੰਘ ਸੈਣੀ ਕਾਹਨੂੰਵਾਨ, ਸਤੀਸ਼ ਹਾਂਡਾ, ਅਮਨ ਮਿੱਤਲ ਗੁਰਦਾਸਪੁਰ, ਰਵੀ ਹਾਂਡਾ ਟੋਨੀ ਗੁਰਦਾਸਪੁਰ, ਸਜਿੰਦਰ ਸਿੰਘ ਸ਼ਿੰਦਾ, ਮੋਹਿਤ ਡੋਗਰਾ, ਸਰਬਜੀਤ ਬੱਬਰ ਅਤੇ ਸੁੱਚਾ ਸਿੰਘ ਸਮੇਤ ਸ਼ੈਲਰ ਉਦਯੋਗ ਨਾਲ ਜੁੜੀਆਂ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਦੀ ਆਰੰਭਤਾ ਮੌਕੇ ਕਾਰਜ ਸਿੰਘ ਕੋਟਲਾ ਦਾ ਸਨਮਾਨ ਅਗਲੀ ਖ਼ਬਰ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।