11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਵਿਖੇ ਅਧਿਆਪਕ ਦਿਵਸ ਮਨਾਇਆ

ਹਰਚੋਵਾਲ, 10 ਸਤੰਬਰ (ਢਿੱਲੋਂ, ਭਾਮ)-ਸ੍ਰੀ ਗੁਰੂ ਰਾਮਦਾਸ ਮਾਡਲ ਖੁਜਾਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣੇ ਅਧਿਆਪਕਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਅਜੀਤ ਡੈਸਕ 11-09-2026
ਹਰਚੋਵਾਲ, 10 ਸਤੰਬਰ (ਢਿੱਲੋਂ, ਭਾਮ)-ਸ੍ਰੀ ਗੁਰੂ ਰਾਮਦਾਸ ਮਾਡਲ ਖੁਜਾਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣੇ ਅਧਿਆਪਕਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਸਵਿੰਦਰ ਸਿੰਘ ਢਿੱਲੋਂ ਵਲੋਂ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ । ਉਨ੍ਹਾਂ ਵਲੋਂ ਉੱਘੇ ਵਿਦਵਾਨ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਤੇ ਕੌਮੀ ਅਧਿਆਪਕ ਦਿਵਸ ’ਤੇ ਚਾਨਣਾ ਪਾਇਆ। ਸਕੂਲ ਦੇ ਵੱਖ-ਵੱਖ ਅਧਿਆਪਕਾਂ ਨੇ ਆਪਣੇ ਬੱਚਿਆਂ ਨਾਲ ਅਧਿਆਪਕ ਦਿਵਸ ਪ੍ਰਤੀ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਪਵਨਬੀਰ ਕੌਰ ਵਲੋਂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਥੇ ਉਨ੍ਹਾਂ ਨੇ ਇਕ ਦਿਨ ਲਈ ਬਣੇ ਅਧਿਆਪਕ ਬੱਚਿਆਂ ਨੂੰ ਅਧਿਆਪਕਾਂ ਦੇ ਫਰਜ਼ਾਂ ਤੋਂ ਜਾਣੂ ਕਰਾਇਆ। ਇਕ ਦਿਨ ਲਈ ਅਧਿਆਪਕ ਬਣੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਗੁਲਦਸਤੇ ਭੇਟ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾਂ ਹੀ ਆਪਣੇ ਅਧਿਆਪਕਾਂ ਦੇ ਪਾਏ ਪੂਰਨਿਆਂ ’ਤੇ ਚੱਲਾਂਗੇ। ਸਕੂਲ ਮੈਨੇਜਮੈਂਟ ਵਲੋਂ ਅਧਿਆਪਕਾਂ ਦਾ ਮਾਨ-ਸਨਮਾਨ ਕੀਤਾ ਗਿਆ। ਇਸ ਮੌਕੇ ਮੈਡਮ ਬਲਜੀਤ ਕੌਰ, ਪ੍ਰਭਦੀਪ ਕੌਰ, ਮਨਦੀਪ ਕੌਰ, ਰਾਜਬੀਰ ਕੌਰ, ਨਵਜੋਤ ਕੌਰ, ਰਵਿੰਦਰ ਕੌਰ, ਕਰਮਜੀਤ ਕੌਰ, ਗੁਰਮਨਦੀਪ ਕੌਰ, ਜਸ਼ਨਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਗੁੱਡਵਿਲ ਸਕੂਲ ’ਚ ‘ਸਵੱਛਤਾ ਪੰਦ੍ਹਰਵਾੜਾ’ ਹੱਥ ਧੋਣ ਸੰਬੰਧੀ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਦੀਆਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।