11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁੱਡਵਿਲ ਸਕੂਲ ’ਚ ‘ਸਵੱਛਤਾ ਪੰਦ੍ਹਰਵਾੜਾ’ ਹੱਥ ਧੋਣ ਸੰਬੰਧੀ ਜਾਗਰੂਕਤਾ ਸਮਾਗਮ

ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ. ਬੀ.

ਅਜੀਤ ਡੈਸਕ 11-09-2026
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐੱਸ.ਈ.) ਵਿਖੇ ਸਵੱਛਤਾ ਪਖਵਾੜੇ ਦੌਰਾਨ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸੇ ਘੜੀ ’ਚ ਸਿਹਤ ਸੰਭਾਲ ਲਈ ਹੱਥ ਧੋਣ ਦੀ ਮਹੱਤਤਾ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਇੰਚਾਰਜ ਅਧਿਆਪਕ ਸ੍ਰੀਮਤੀ ਹਰਪ੍ਰੀਤ ਕੌਰ ਵਲੋਂ ਵੱਖ-ਵੱਖ ਛੂਤ-ਛਾਤ ਦੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਣਾ ਖਾਣ ਤੋਂ ਪਹਿਲਾਂ ਤੇ ਖਾਣ ਖਾਣ ਤੋਂ ਬਾਅਦ ਹੱਥ ਧੋਣੇ ਅਤੀ ਜਰੂਰੀ ਹਨ ਤੇ ਇਸ ਨੂੰ ਜੀਵਨ ਦਾ ਇਕ ਪੱਕਾ ਅਸੂਲ ਹੀ ਬਣਾ ਲੈਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਅਨੇਕਾਂ ਛੂਤ-ਛਾਤ ਦੀਆਂ ਬਿਮਾਰੀਆਂ ਜਿਵੇਂ ਖਾਂਸੀ, ਜੁਕਾਮ, ਪੇਟ ਦੀਆਂ ਬਿਮਾਰੀਆਂ ਆਦਿ ਤੋਂ ਬਚਿਆ ਜਾ ਸਕਦਾ ਹੈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਚੇਅਰਮੈਨ ਗੁਰਦਿਆਲ ਸਿੰਘ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਤੇ ਹੋਰ ਅਧਿਆਪਕ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਘੁੰਮਣ ਦਾ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਮੈਨੇਜਰ ਵਲੋਂ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।