ਦੀਨਾਨਗਰ, 11 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ.ਐਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਐਸ.ਸੀ ਭੌਤਿਕ ਵਿਗਿਆਨ ਦੇ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਵਿਦਿਆਰਥਣ ਅਲੀਸ਼ਾ ਨੇ 7.41 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਨੌਵਾਂ ਸਥਾਨ, ਮੁਸਕਾਨ ਨੇ 7.31 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ’ਚ 11ਵਾਂ ਸਥਾਨ, ਪਲਕ ਨੇ 7.30 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ’ਚ 12ਵਾਂ ਸਥਾਨ ਤੇ ਨਿਧਿਕਾ ਨੇ 7.22 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ’ਚੋਂ 13ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਬੰਧਿਤ ਵਿਭਾਗ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ ।