12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਅੰਮੋਨੰਗਲ ਵਿਖੇ ਧਾਰਮਿਕ ਸਮਾਗਮ ਕੱਲ੍ਹ

ਅੱਚਲ ਸਾਹਿਬ, 11 ਸਤੰਬਰ (ਗੁਰਚਰਨ ਸਿੰਘ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਪਿੰਡ ਅੰਮੋਨੰਗਲ ਨੰਗਲ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਅੰਮੋਨੰਗਲ ਵਿਖੇ 13 ਸਤੰਬਰ ਨੂੰ ਮਹਾਨ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਮਾਜ ਸੇਵੀ ਤੇ ਸੀ.

ਅਜੀਤ ਡੈਸਕ 12-09-2026
ਅੱਚਲ ਸਾਹਿਬ, 11 ਸਤੰਬਰ (ਗੁਰਚਰਨ ਸਿੰਘ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਪਿੰਡ ਅੰਮੋਨੰਗਲ ਨੰਗਲ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਅੰਮੋਨੰਗਲ ਵਿਖੇ 13 ਸਤੰਬਰ ਨੂੰ ਮਹਾਨ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਮਾਜ ਸੇਵੀ ਤੇ ਸੀ.ਆਰ.ਪੀ.ਐੱਫ. ਜਵਾਨ ਸੁਖਵਿੰਦਰ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਬੰਧੀ 11 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 13 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਾਉਣ ਮੌਕੇ ਸਰਪੰਚ ਸੰਤੋਖ ਸਿੰਘ, ਨੰਬਰਦਾਰ ਲਖਵਿੰਦਰ ਸਿੰਘ, ਨੰਬਰਦਾਰ ਮੱਖਣ ਸਿੰਘ, ਸੂਬੇਦਾਰ ਪਲਵਿੰਦਰ ਸਿੰਘ, ਕੈਪਟਨ ਸਿੰਘ, ਪ੍ਰੇਮ ਸਿੰਘ, ਰਣਦੀਪ ਸਿੰਘ, ਗਗਨਦੀਪ ਸਿੰਘ, ਅਬੇਦੀਪ ਸਿੰਘ, ਬਲਦੇਵ ਸਿੰਘ ਪਰਮਾਰ, ਬਲਵਿੰਦਰ ਸਿੰਘ, ਤਜਿੰਦਰਪਾਲ ਸਿੰਘ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਖਾਲਸਾ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਆਰ.ਆਰ.ਬਾਵਾ ਕਾਲਜ ਦੇ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।