12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੋਣ ਕਰਕੇ ਲੋਕ ਚਿੰਤਤ- ਵਿਜੇ ਸੋਨੀ

ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉੱਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਰੀ ਲਈ ਮੁਹਿੰਮ ਵਿੱਢੀ ਹੋਈ ਹੈ ਤੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਨਾਲ ਜੋੜਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੋਣ ਕਰਕੇ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਹੈ ਤੇ ਲੋਕ ਬਹੁਤ ਚਿੰਤਤ ਹਨ।

ਭਾਜਪਾ ਆਗੂ ਵਿਜੇ ਕੁਮਾਰ ਸੋਨੀ 12-09-2026
ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉੱਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਰੀ ਲਈ ਮੁਹਿੰਮ ਵਿੱਢੀ ਹੋਈ ਹੈ ਤੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਨਾਲ ਜੋੜਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੋਣ ਕਰਕੇ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਹੈ ਤੇ ਲੋਕ ਬਹੁਤ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਭਾਜਪਾ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਅਮਨਸ਼ਾਂਤੀ ਦਾ ਰਾਜ ਦਿੱਤਾ ਜਾਵੇਗਾ ਤੇ ਨਸ਼ਿਆਂ ਤੇ ਗੁੰਡਾਗਰਦੀ ਨੂੰ ਨਕੇਲ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕਾ ਦੇ ਲੋਕਾਂ ਵਲੋਂ ਭਾਜਪਾ ਨੂੰ ਬਹੁਤ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਬਿਹਤਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਨਿੱਤ ਲੁੱਟ-ਖੋਹ ਤੇ ਮਾੜੀਆਂ ਘਟਨਾਵਾਂ ਕਰਕੇ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਆਉਣ ’ਤੇ ਜਿੱਥੇ ਲੋਕਾਂ ਨੂੰ ਅਮਨਸ਼ਾਂਤੀ ਦਾ ਰਾਜ ਦਿੱਤਾ ਜਾਵੇਗਾ ਉਥੇ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਮਾਸਟਰ ਨੰਦ ਕਿਸ਼ੋਰ, ਪਵਨ ਕੁਮਾਰ ਦੇਹੜ, ਹਰਬੰਸ ਹਲਵਾਈ, ਬਲਵਿੰਦਰ ਕੁਮਾਰ, ਕੰਵਲਜੀਤ ਸਿੰਘ ਗੱਗੂ, ਮਲਕੀਤ ਸਿੰਘ, ਜੋਰਾਵਰ ਸਿੰਘ, ਰਵਿੰਦਰ ਮਸੀਹ ਕੁਹਾਲੀ, ਸੋਨੂੰ ਮਸੀਹ ਰਾਏਚੱਕ ਸਮੇਤ ਪਾਰਟੀ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ’ਚ ਆਮ ਆਦਮੀ ਪਾਰਟੀ ਦਾ ਰਹੇਗਾ ਝੰਡਾ ਬੁਲੰਦ- ਧਾਰੋਵਾਲੀ, ਡਾ. ਸ਼ਾਹਪੁਰ ਅਗਲੀ ਖ਼ਬਰ ਮੰਨੀਆਂ ਮੰਗਾਂ ਦੇ ਸਰਕੂਲਰ ਜਾਰੀ ਨਾ ਕੀਤੇ ਤਾਂ 16 ਨੂੰ ਪਟਿਆਲਾ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ-ਬੱਲਪੁਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।