ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਆਰ.ਡੀ.ਖੋਸਲਾ ਡੀ.ਏ.ਵੀ.ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੀਆਂ 2 ਪ੍ਰਤਿਭਾਸ਼ਾਲੀ ਐਥਲੀਟਾਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ’ਚ ਸ਼ਾਨਦਾਰ ਐਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ। ਸਕੂਲ ਦੀ 8ਵੀਂ ਜਮਾਤ ਦੀ ਹਰਲੀਨ ਕੌਰ ਅਤੇ 9ਵੀਂ ਜਮਾਤ ਦੀ ਦੀਪਾਕਸ਼ੀ ਨੂੰ ਪੰਜਾਬ ਰਾਜ ਪੱਧਰੀ ਖੇਡ ਮੁਕਾਬਲੇ ਲਈ ਚੁਣਿਆ ਗਿਆ ਹੈ। ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ ਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਟੀਮ ਦੀ ਪ੍ਰਾਪਤੀ ’ਤੇ ਸਾਰੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਤੇ ਦੋਵਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਦੇ ਮਾਪਿਆਂ ਤੇ ਸਕੂਲ ਦੇ ਖੇਡ ਵਿਭਾਗ ਦੇ ਕੋਚਾਂ, ਰਾਜਬੀਰ ਸਿੰਘ, ਸ਼੍ਰੀਮਤੀ ਸ਼੍ਰੇਸ਼ਠਾ ਸ਼ਰਮਾ, ਰਾਜਬੀਰ ਕੌਰ ਤੇ ਅਮਨਦੀਪ ਕੌਰ ਦੀ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ।