12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਦੇ ਹਾਟ ਸਪੋਟ ਇਲਾਕੇ ’ਚ ਚਲਾਇਆ ਸਰਚ ਆਪ੍ਰੇਸ਼ਨ

ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਅੱਜ ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਵਿਖੇ ਨਸ਼ਿਆਂ ਦੇ ਹੋਟ ਸਪੋਟ ਕਹੇ ਜਾਣ ਵਾਲੇ ਇਲਾਕਿਆਂ ਅੰਦਰ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐਸ.

ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਅੱਜ ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਵਿਖੇ ਨਸ਼ਿਆਂ ਦੇ ਹੋਟ ਸਪੋਟ ਕਹੇ ਜਾਣ ਵਾਲੇ ਇਲਾਕਿਆਂ ਅੰਦਰ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐਸ.ਐਸ.ਪੀ ਆਦਿੱਤਯ ਸਮੇਤ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀ ਮੌਜੂਦ ਸਨ। ਇਸ ਮੌਕੇ ਪੁਲਿਸ ਟੀਮਾਂ ਵਲੋਂ ਪੁਰਾਣਾ ਬੱਸ ਸਟੈਂਡ ਸਮੇਤ ਹੋਰ ਥਾਵਾਂ ’ਤੇ ਚੈਕਿੰਗ ਕੀਤੀ ਗਈ। ਗੱਲਬਾਤ ਕਰਦਿਆਂ ਐਸ.ਐਸ.ਪੀ ਆਦਿੱਤਯ ਨੇ ਕਿਹਾ ਕਿ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹਾਸਲ ਹੋਈਆਂ ਹਨ। ਜਿਸ ਤਹਿਤ ਪੁਲਿਸ ਵਲੋਂ ਪਿਛਲੇ 10 ਦਿਨਾਂ ਵਿਚ ਸਾਢੇ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਜਦਕਿ 19 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚ 16 ਐਨ.ਡੀ.ਪੀ.ਐਸ ਤੇ ਤਿੰਨ ਨਾਜਾਇਜ਼ ਸ਼ਰਾਬ ਦੇ ਮਾਮਲੇ ਸ਼ਾਮਿਲ ਹਨ। ਇਸ ਤੋਂ ਇਲਾਵਾ ਇਨਾਂ ਮਾਮਲਿਆਂ ਵਿਚ ਕਈ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ ।
ਪਿਛਲੀ ਖ਼ਬਰ ਜੇ.ਕੇ.ਐਸ.ਪੀ.ਵਾਈ.ਐਮ ਵਲੋਂ ਐਚ.ਆਈ.ਵੀ. ਤੇ ਏਡਜ਼ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਪਿੰਡ ਤਲਵੰਡੀ ਵਿਰਕ ਦੇ ਨਹਿਰ ਪੁਲ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।