12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

26 ਦੀ ਮੋਗਾ ਰੈਲੀ ਨੂੰ ਲੈ ਕੇ ਇਫਟੂ ਵਲੋਂ ਮੀਟਿੰਗ

ਗੁਰਦਾਸਪੁਰ, 11 ਸਤੰਬਰ (ਅਸ਼ੋਕ ਸ਼ਰਮਾ)-ਸੀ. ਪੀ.

ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਅਸ਼ੋਕ ਸ਼ਰਮਾ)-ਸੀ.ਪੀ.ਆਈ (ਐੱਮ.ਐੱਲ) ਨਿਊ ਡੈਮੋਕ੍ਰੇਸੀ ਵਲੋਂ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੇ ਸਮਰਥਨ ’ਚ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਵਲੋਂ ਪਿੰਡ ਮੇਘੀਆਂ, ਕੋਠੇ ਈਸਰਪੁਰ, ਗਾਦੜੀਆ (ਰਾਵਲ) ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ। ਇਸ ਮੌਕੇ ਇਫਟੂ ਦੇ ਸੂਬਾਈ ਤੇ ਜ਼ਿਲ੍ਹਾ ਆਗੂ ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ ਤੇ ਜੋਗਿੰਦਰਪਾਲ ਘੁਰਾਲਾ ਨੇ ਕੇਂਦਰ ਸਰਕਾਰ ਦੇ ਫਿਰਕੂਫਾਸ਼ੀ ਹੱਲੇ ਤੇ ਕਾਰਪੋਰੇਟ ਪੱਖੀ ਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ ਵਲੋਂ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਦਿੱਤੇ ਭਾਸ਼ਣ ਦੀ ਸ਼ਬਦਾਵਲੀ ’ਤੇ ਗੰਭੀਰ ਇਤਰਾਜ਼ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਆਪਣੇ ਭਾਸ਼ਣ ਦੌਰਾਨ ਦਿਮਾਗੀ ਨਕਸਲੀ ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਲੋਕ ਪੱਖੀ ਤੇ ਜਨਤਕ ਆਵਾਜ਼ਾਂ ਨੂੰ ਖ਼ਤਮ ਕਰਨ ਦੀਆਂ ਧਮਕੀਆਂ ਦੇਣਾ ਬਹਾਨੇਬਾਜ਼ੀ ਹੈ। ਇਸ ਦਾ ਅਸਲ ਮਕਸਦ ਮਜ਼ਦੂਰਾਂ, ਕਿਸਾਨਾਂ ਤੇ ਬੁੱਧੀਜੀਵੀਆਂ ਦੇ ਜਮਹੂਰੀ ਹੱਕਾਂ ਨੂੰ ਕੁਚਲਣਾ ਹੈ। ਆਗੂਆਂ ਨੇ ਕਿਰਤੀਆਂ, ਮਜ਼ਦੂਰਾਂ, ਕਿਸਾਨਾਂ ਤੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ 26 ਸਤੰਬਰ ਦੀ ਮੋਗਾ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਕਰਨ। ਇਸ ਮੌਕੇ ਦਲਬੀਰ ਚੰਦ, ਦਰਬਾਰਾ ਸਿੰਘ, ਲਖਨ ਕੁਮਾਰ, ਜਨਕ ਰਾਜ, ਸ਼ਮਸ਼ੇਰ ਸਿੰਘ ਅਤੇ ਹੋਰ ਸਾਥੀ ਹਾਜਰ ਸਨ ।
ਪਿਛਲੀ ਖ਼ਬਰ ਸੈਣੀ ਭਵਨ ਦੀ ਇਮਾਰਤ ਲਈ ਰਮਨ ਬਹਿਲ ਦੀ ਸਿਫਾਰਿਸ਼ ’ਤੇ ਪੰਜਾਬ ਸਰਕਾਰ ਵਲੋਂ 15 ਲੱਖ ਜਾਰੀ ਅਗਲੀ ਖ਼ਬਰ ਰਸੂਲਪੁਰ ਬੇਟ ਵਿਖੇ ਅਕੈਡਮੀ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਦਿਆਰਥੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।