12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਵ-ਨਿਯੁਕਤ ਐਸ.ਐਸ.ਪੀ. ਮਨਪ੍ਰੀਤ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਪਠਾਨਕੋਟ, 11 ਸਤੰਬਰ (ਸੁਮਿਤ)-ਘਿਆਲਾ ਦੇ ਸਰਪੰਚ ਸੰਜੀਵ ਸ਼ਰਮਾ, ਰਾਜ ਕੁਮਾਰ, ਨਰਿੰਦਰ ਸਿੰਘ, ਕੇਵਲ ਸਿੰਘ ਤੇ ਹੈਰੀ ਸਰਪੰਚ ਸਮੇਤ ਹੋਰਨਾਂ ਨੇ ਪਠਾਨਕੋਟ ਦੇ ਨਵ-ਨਿਯੁਕਤ ਐਸ. ਐਸ.

ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਸੁਮਿਤ)-ਘਿਆਲਾ ਦੇ ਸਰਪੰਚ ਸੰਜੀਵ ਸ਼ਰਮਾ, ਰਾਜ ਕੁਮਾਰ, ਨਰਿੰਦਰ ਸਿੰਘ, ਕੇਵਲ ਸਿੰਘ ਤੇ ਹੈਰੀ ਸਰਪੰਚ ਸਮੇਤ ਹੋਰਨਾਂ ਨੇ ਪਠਾਨਕੋਟ ਦੇ ਨਵ-ਨਿਯੁਕਤ ਐਸ.ਐਸ.ਪੀ. ਮਨਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਨੇ ਐਸ.ਐਸ.ਪੀ. ਮਨਪ੍ਰੀਤ ਸਿੰਘ ਨੂੰ ਪਠਾਨਕੋਟ ਵਿਖੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਦੌਰਾਨ ਉਨ੍ਹਾਂ ਨੇ ਉਮੀਦ ਜਤਾਈ ਕਿ ਐਸ.ਐਸ.ਪੀ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਠਾਨਕੋਟ ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ । ਮੁਲਾਕਾਤ ਦੌਰਾਨ ਹਾਜ਼ਰ ਵਿਅਕਤੀਆਂ ਵਲੋਂ ਐੱਸ.ਐੱਸ.ਪੀ. ਮਨਪ੍ਰੀਤ ਸਿੰਘ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ ।
ਪਿਛਲੀ ਖ਼ਬਰ ਸਮਿਤੀ ਮਾਰਕੀਟ ’ਚ ਲੱਗਾ ਮੁਫ਼ਤ ਦੁਰਘਟਨਾ ਬੀਮਾ ਕੈਂਪ ਅਗਲੀ ਖ਼ਬਰ ਲਾਇਨ ਐਮ.ਜੇ.ਐਫ. ਰਣਬੀਰ ਸਿੰਘ ਵਾਲੀਆ ਦੇ ਜਨਮ ਦਿਨ ਮੌਕੇ ਸੈਰਗਾਹ ਸਥਲ ’ਤੇ ਸ਼ੈੱਡ ਦਾ ਨਿਰਮਾਣ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।