ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜੌੜਾ ਛੱਤਰਾਂ, 12 ਸਤੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਅਤੇ ਧਾਰਮਿਕ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਜੌੜਾ ਛੱਤਰਾਂ, 12 ਸਤੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਅਤੇ ਧਾਰਮਿਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਰਮਨਜੋਤ ਕੌਰ ਅਤੇ ਮਨਸ਼ੀਸ ਕੌਰ ਨੇ ਤਬਲਾ ਵਾਦਕ ਸਾਹਿਬਜੋਤ ਸਿੰਘ ਅਤੇ ਜਮਰਵੀਰ ਸਿੰਘ ਦੇ ਸਹਿਯੋਗ ਨਾਲ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ਸ਼ਬਦ ਦਾ ਰਸਭਿੰਨਾ ਗਾਇਣ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣਾਂ ਸੁਖਮਨਪ੍ਰੀਤ ਕੌਰ ਤੇ ਅਨਮੋਲਦੀਪ ਕੌਰ ਵਲੋਂ ਧੁਰ ਕੀ ਬਾਣੀ ਕਵਿਤਾ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰਬਾਣੀ ਦੇ ਉਪਦੇਸ਼ ਅਤੇ ਮਨੁੱਖੀ ਜੀਵਨ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਅਤੇ ਪ੍ਰਿੰਸੀਪਲ ਹਰਜੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਵਲੋਂ ਕੀਤੀਆਂ ਧਾਰਮਿਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਰਾਜਬੀਰ ਕੌਰ, ਜਗਜੀਤ ਕੌਰ, ਦਲਬੀਰ ਕੌਰ, ਗੁਰਚਰਨਜੀਤ ਕੌਰ ਅਤੇ ਰਵਿੰਦਰ ਕੌਰ ਸਮੇਤ ਸਟਾਫ਼ ਹਾਜ਼ਰ ਸਨ।