13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਕੱਟਾਂ ਤੋਂ ਲੋਕ ਹੋਏ ਪ੍ਰੇਸ਼ਾਨ-ਬੱਚੇ ਤੇ ਬਜ਼ੁਰਗਾਂ ਦਾ ਬੁਰਾ ਹਾਲ

ਗੁਰਦਾਸਪੁਰ, 12 ਸਤੰਬਰ (ਪੰਕਜ ਸ਼ਰਮਾ)-ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਲੋਕਾਂ ਲਈ ਗਰਮੀ ਵਿਚ ਚੇਨ ਦੀ ਨੀਂਦ ਸੌਣਾ ਮੁਸ਼ਕਿਲ ਹੋ ਗਿਆ ਹੈ।

ਅਜੀਤ ਡੈਸਕ 13-09-2026
ਗੁਰਦਾਸਪੁਰ, 12 ਸਤੰਬਰ (ਪੰਕਜ ਸ਼ਰਮਾ)-ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਲੋਕਾਂ ਲਈ ਗਰਮੀ ਵਿਚ ਚੇਨ ਦੀ ਨੀਂਦ ਸੌਣਾ ਮੁਸ਼ਕਿਲ ਹੋ ਗਿਆ ਹੈ। ਦਿਨ ਭਰ ਕੰਮਕਾਜ ਤੋਂ ਬਾਅਦ ਘਰ ਪਰਤਣ ਵਾਲੇ ਲੋਕ ਰਾਤ ਨੂੰ ਆਰਾਮ ਕਰਨਾ ਚਾਹੁੰਦੇ ਹਨ ਪਰ ਬਿਜਲੀ ਦੇ ਕੱਟ ਉਨ੍ਹਾਂ ਦੀ ਨੀਂਦ ਵਿਚ ਵੀ ਵਿਘਨ ਪਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਕੁਝ ਸਮੇਂ ਲਈ ਆਉਣ ਤੋਂ ਬਾਅਦ ਮੁੜ ਚਲੀ ਜਾਂਦੀ ਹੈ ਤੇ ਇਸ ਤਰ੍ਹਾਂ ਵਾਰ-ਵਾਰ ਸਪਲਾਈ ਬੰਦ ਹੋਣ ਨਾਲ ਬਿਜਲੀ ਦੇ ਉਪਕਰਨ ਸੜਨ ਦਾ ਡਰ ਬਣਿਆ ਹੈ। ਕਈ ਲੋਕਾਂ ਮੁਤਾਬਿਕ ਵਾਰ-ਵਾਰ ਲਾਈਟ ਆਉਣ-ਜਾਣ ਕਾਰਨ ਇਨਵਰਟਰ ਵੀ ਡੈੱਡ ਹੋ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਵਾਧੂ ਖਰਚਾ ਝੱਲਣਾ ਪੈ ਸਕਦਾ ਹੈ। ਉਂਨਾ ਕਿਹਾ ਕਿ ਰਾਤ ਸਮੇਂ ਬਿਜਲੀ ਦੇ ਕੱਟ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਕਰਦੇ ਹਨ। ਬੱਚਿਆਂ ਅਤੇ ਬਜ਼ੁਰਗਾਂ ਲਈ ਗਰਮੀ ਵਿਚ ਬਿਨਾਂ ਪੱਖੇ-ਕੂਲਰ ਦੇ ਰਹਿਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਬਿਜਲੀ ਕਦੋਂ ਜਾਵੇਗੀ ਅਤੇ ਕਦੋਂ ਆਵੇਗੀ। ਲੋਕਾਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਵਾਰ-ਵਾਰ ਲੱਗ ਰਹੇ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਰਾਤ ਸਮੇਂ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਬੱਚਿਆਂ, ਬਜ਼ੁਰਗਾਂ ਤੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀ . ਸੈਕੰ . ਸਕੂਲ ਕਾਦੀਆਂ ’ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਫਾਇਰਮੈਨ ਚਮਨ ਲਾਲ ਨਮਿਤ ਸ਼ਰਧਾਂਜਲੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।