ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਬਟਾਲਾ ਬਿਜਲੀ ਬੋਰਡ ਦਫ਼ਤਰ ਮੁਹਰੇ ਧਰਨਾ ਅੱਜ
ਧਿਆਨਪਰ, 13 ਸਤੰਬਰ (ਕੁਲਦੀਪ ਸਿੰਘ ਸੋਨੂੰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਅਤੇ ਜਰਨਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਦੀ ਅਗਵਾਈ ’ਚ ਕਿਸਾਨਾਂ ਤੇ ਮਜ਼ਦੂਰ ਭਾਈਚਾਰੇ ਨੂੰ ਆ ਰਹੀ ਬਿਜਲੀ ਦੀ ਦਿੱਕਤ ਨੂੰ ਹੱਲ ਕਰਵਾਉਣ ਲਈ ਐਕਸ਼ੀਅਨ ਬਿਜਲੀ ਬੋਰਡ ਦੇ ਦਫ਼ਤਰ ਬਟਾਲਾ ਵਿਖੇ ਅੱਜ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਮਜਦੂਰ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਅਤੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਨੇ ਦੱਸਿਆ ਕਿ ਸਵੇਰੇ 11:00 ਵਜੇ ਤੋਂ 3:00 ਵਜੇ ਤੱਕ ਦਫਤਰ ਮੁਹਰੇ ਧਰਨਾ ਦਿੱਤਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਅਤੇ ਜਿਲ੍ਹਾ ਜਰਨਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ।
14-09-2026