14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਹਰਚੋਵਾਲ, 13 ਸਤੰਬਰ (ਢਿੱਲੋਂ, ਭਾਮ)-ਇਤਿਹਾਸਿਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ, ਜਿਸ ’ਚ ਭਾਈ ਬਲਵਿੰਦਰ ਸਿੰਘ ਭਾਮੜੀ ਵਾਲਿਆਂ ਦੇ ਕਵੀਸ਼ਰੀ ਜਥਾ, ਭਾਈ ਲਵਪ੍ਰੀਤ ਸਿੰਘ, ਭਾਈ ਸੁਖਦੇਵ ਸਿੰਘ ਰਿਆੜ, ਭਾਈ ਸ਼ੀਤਲ ਸਿੰਘ ਵਰਸਾਲਚੱਕ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ ਆਦਿ ਜਥਿਆਂ ਵਲੋਂ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਿਆ ਗਿਆ।

ਅਜੀਤ ਡੈਸਕ 14-09-2026
ਹਰਚੋਵਾਲ, 13 ਸਤੰਬਰ (ਢਿੱਲੋਂ, ਭਾਮ)-ਇਤਿਹਾਸਿਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ, ਜਿਸ ’ਚ ਭਾਈ ਬਲਵਿੰਦਰ ਸਿੰਘ ਭਾਮੜੀ ਵਾਲਿਆਂ ਦੇ ਕਵੀਸ਼ਰੀ ਜਥਾ, ਭਾਈ ਲਵਪ੍ਰੀਤ ਸਿੰਘ, ਭਾਈ ਸੁਖਦੇਵ ਸਿੰਘ ਰਿਆੜ, ਭਾਈ ਸ਼ੀਤਲ ਸਿੰਘ ਵਰਸਾਲਚੱਕ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ ਆਦਿ ਜਥਿਆਂ ਵਲੋਂ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਸਮਾਗਮ ’ਚ ਆਏ ਕੀਰਤਨ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਦਲਬੀਰ ਸਿੰਘ ਪੱਪੂ, ਭਾਈ ਸੁਖਬੀਰ ਸਿੰਘ ਹਰਚੋਵਾਲ, ਭਾਈ ਦਿਲਬਾਗ ਸਿੰਘ ਬੱਗੋ ਸੈਕਟਰੀ, ਕੈਪਟਨ ਸਿੰਘ, ਕੁਲਵਿੰਦਰ ਸਿੰਘ, ਬਾਬਾ ਦਲਬੀਰ ਸਿੰਘ, ਸੇਵਾਦਾਰ ਹਾਜ਼ਰ ਸਨ ।
ਪਿਛਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਦਲਬੀਰ ਸਿੰਘ ਸੋਹਲ ਨਮਿਤ ਸ਼ਰਧਾਂਜ਼ਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।