16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਆਹ ਪੁਰਬ ਦੇ ਸੰਬੰਧ ਵਿੱਚ ਬਟਾਲਾ ਤੋਂ ਸੁਲਤਾਨਪੁਰ ਲੋਧੀ ਲਈ ਸੰਗਤਾਂ ਦਾ ਜਥਾ ਰਵਾਨਾ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਆ ਰਹੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਸੰਗਤਾਂ ਦਾ ਜਥਾ ਬੱਸਾਂ, ਟਰੱਕਾਂ,ਕਾਰਾ, ਜੀਪਾਂ ਆਦਿ ਵਾਹਨਾਂ ਰਾਹੀਂ ਅਰਦਾਸ ਕਰਕੇ ਅਕਾਸ਼ ਗੁੰਜਾਊ ਬੋਲੇ ਸੋ ਨਿਹਾਲ ਸਤਿ ਸ੍ਰੀ ਆਕਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ। ਇਸ ਜੱਥੇ ’ਚ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਐਗਜ਼ੇਕਿਟਵ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸ਼ਾਮਿਲ ਹੋਏ।

ਅਜੀਤ ਡੈਸਕ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਆ ਰਹੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਸੰਗਤਾਂ ਦਾ ਜਥਾ ਬੱਸਾਂ, ਟਰੱਕਾਂ,ਕਾਰਾ, ਜੀਪਾਂ ਆਦਿ ਵਾਹਨਾਂ ਰਾਹੀਂ ਅਰਦਾਸ ਕਰਕੇ ਅਕਾਸ਼ ਗੁੰਜਾਊ ਬੋਲੇ ਸੋ ਨਿਹਾਲ ਸਤਿ ਸ੍ਰੀ ਆਕਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ। ਇਸ ਜੱਥੇ ’ਚ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਐਗਜ਼ੇਕਿਟਵ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸ਼ਾਮਿਲ ਹੋਏ। ਇਸ ਮੌਕੇ ਲਖਬੀਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਗੁਰਿੰਦਰ ਸਿੰਘ ਐਡੀਸ਼ਨਲ ਚੀਫ਼ ਸ਼੍ਰੋਮਣੀ ਕਮੇਟੀ, ਸੁਖਜਿੰਦਰ ਸਿੰਘ ਭਾਮ ਆਈ ਏ ਸ਼੍ਰੋਮਣੀ ਕਮੇਟੀ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਸੁਗਰਫੈਡ ਪੰਜਾਬ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਪ੍ਰੇਮ ਸਿੰਘ ਰੰਧਾਵਾ ਜੇਤੋਸਰਜਾ, ਦਰਸ਼ਨ ਸਿੰਘ ਪੁਰੀਆਂ, ਸੁਖਵਿੰਦਰ ਸਿੰਘ ਬੱਲ ਟਰੈਕਟਰ ਵਾਲੇ, ਕਲਵੰਤ ਸਿੰਘ ਐਮ ਸੀ, ਗਿਆਨੀ ਹਰਬੰਸ ਸਿੰਘ ਹੰਸਪਾਲ, ਹਰਮਨਜੀਤ ਸਿੰਘ ਰੰਧਾਵਾ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈਲਫੇਅਰ ਸੁਸਾਇਟੀ, ਸੁਖਵਿੰਦਰ ਸਿੰਘ ਬੱਲ ਟਰੈਕਟਰ ਵਾਲੇ , ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਗੁਰਖੇਲ ਸਿੰਘ ਘੁੰਮਣ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ , ਜਗਜੀਵਨ ਸਿੰਘ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ , ਸੁਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਸਾਹਿਬ, ਗੁਰਜੋਤ ਸਿੰਘ ਪਦਮ, ਰਣਜੀਤ ਸਿੰਘ ਸਾਗਰਪੁਰ, ਮਾਸਟਰ ਜਗਜੀਤ ਸਿੰਘ ਕਾਹਲੋਂ, ਭਾਈ ਜਸਵਿੰਦਰ ਸਿੰਘ ਗ੍ਰੰਥੀ, ਭਾਈ ਸਤਨਾਮ ਸਿੰਘ ਗ੍ਰੰਥੀ, ਸਿਮਰਤਪਾਲ ਸਿੰਘ ਭਾਟੀਆ, ਦਲਜੀਤ ਸਿੰਘ ਬਿੱਟੂ , ਰੇਸ਼ਮ ਸਿੰਘ ਪੁਰੀਆਂ, ਗੁਰਮੁੱਖ ਸਿੰਘ, ਕੰਵਲਜੀਤ ਸਿੰਘ ਬਾਜਵਾ ਇੰਚਾਰਜ, ਅਮਨਦੀਪ ਸਿੰਘ ਕਾਦੀਆਂ, ਕੁਲਦੀਪ ਸਿੰਘ ਸੰਗਰਾਵਾਂ, ਹਰਵਿੰਦਰ ਸਿੰਘ ਜਫਰਵਾਲ ਹਰਪ੍ਰੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨੂੰਨ ’ਚੋਂ ਹਜ਼ਾਰਾਂ ਦਾ ਸਾਮਾਨ ਲੈ ਕੇ ਚੋਰ ਫ਼ਰਾਰ ਅਗਲੀ ਖ਼ਬਰ ਤੇਜ਼ ਤੂਫਾਨ ਨਾਲ ਦਰੱਖਤ ਸੜਕਾਂ ’ਤੇ ਡਿੱਗੇ, ਸੜਕ ਆਵਾਜਾਈ ਤੇ ਬਿਜਲੀ ਸਪਲਾਈ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।