16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਾਰੀ ਪ੍ਰਾਇਮਰੀ ਸਕੂਲ ਨੂੰਨ ’ਚੋਂ ਹਜ਼ਾਰਾਂ ਦਾ ਸਾਮਾਨ ਲੈ ਕੇ ਚੋਰ ਫ਼ਰਾਰ

ਭੈਣੀ ਮੀਆਂ ਖਾਂ, 15 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰਨ ਵਿਖੇ ਬੀਤੀ ਦੇਰ ਰਾਤ ਚੋਰਾਂ ਨੇ ਸਕੂਲ ਨੂੰ ਨਿਸ਼ਾਨਾ ਬਣਾ ਕੇ ਕੀਮਤੀ ਸਮਾਨ ’ਤੇ ਹੱਥ ਸਾਫ਼ ਕਰ ਦਿੱਤਾ। ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਰਾਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਰੋਜ਼ਾਨਾ ਵਾਂਗ ਸਕੂਲ ਪਹੁੰਚੇ ਤਾਂ ਦੇਖਿਆ ਕਿ ਸਕੂਲ ਦੇ ਕਮਰਿਆਂ ਦੇ ਦਰਵਾਜ਼ੇ ਟੁੱਟੇ ਹੋਏ ਸਨ।

drinking water
ਅਜੀਤ ਡੈਸਕ 16-09-2026
ਭੈਣੀ ਮੀਆਂ ਖਾਂ, 15 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰਨ ਵਿਖੇ ਬੀਤੀ ਦੇਰ ਰਾਤ ਚੋਰਾਂ ਨੇ ਸਕੂਲ ਨੂੰ ਨਿਸ਼ਾਨਾ ਬਣਾ ਕੇ ਕੀਮਤੀ ਸਮਾਨ ’ਤੇ ਹੱਥ ਸਾਫ਼ ਕਰ ਦਿੱਤਾ। ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਰਾਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਰੋਜ਼ਾਨਾ ਵਾਂਗ ਸਕੂਲ ਪਹੁੰਚੇ ਤਾਂ ਦੇਖਿਆ ਕਿ ਸਕੂਲ ਦੇ ਕਮਰਿਆਂ ਦੇ ਦਰਵਾਜ਼ੇ ਟੁੱਟੇ ਹੋਏ ਸਨ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਰਸੋਈ ’ਚੋਂ 2 ਗੈਸ ਸਿਲੰਡਰ, ਰਾਸ਼ਨ ਦਾ ਸਮਾਨ, ਕੰਪਿਊਟਰ ਸੈੱਟ ਤੇ ਇੰਟਰਨੈੱਟ ਨਾਲ ਸਬੰਧਤ ਹੋਰ ਕੀਮਤੀ ਸਮਾਨ ਗਾਇਬ ਸੀ। ਮੁੱਖ ਅਧਿਆਪਕ ਵਲੋਂ ਇਸ ਦੀ ਸੂਚਨਾ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਧਾਰੀਵਾਲ ਦੇ ਬੁਰਜ ਸਾਹਿਬ ਰੋਡ ’ਤੇ ਬਲਵਿੰਦਰ ਹਸਪਤਾਲ ਵਿਖੇ 24 ਘੰਟੇ ਮੈਡੀਕਲ ਸਹੂਲਤਾਂ ਦੀ ਸ਼ੁਰੂਆਤ ਅਗਲੀ ਖ਼ਬਰ ਵਿਆਹ ਪੁਰਬ ਦੇ ਸੰਬੰਧ ਵਿੱਚ ਬਟਾਲਾ ਤੋਂ ਸੁਲਤਾਨਪੁਰ ਲੋਧੀ ਲਈ ਸੰਗਤਾਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।