ਗੁਰਦੁਆਰਾ ਸ੍ਰੀ ਕੰਧ ਸਾਹਿਬ, ਸਤਿਕਰਤਾਰੀਆਂ ਸਾਹਿਬ ਅਤੇ ਸ੍ਰੀ ਡੇਹਰਾ ਸਾਹਿਬ ਦੇ ਨਾਂਅ ’ਤੇ ਉਗਰਾਹੀ ਕਰਨ ਵਾਲਿਆਂ ਤੋਂ ਸੰਗਤਾਂ ਸੁਚੇਤ ਰਹਿਣ -ਜੱਸਲ
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 539ਵਾਂ ਵਿਆਹ ਪੁਰਬ 18 ਸਤੰਬਰ ਨੂੰ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸਤਿਕਰਤਾਰੀਆਂ ਸਾਹਿਬ, ਸ੍ਰੀ ਡੇਹਰਾ ਸਾਹਿਬ ਦੇ ਨਾਮ ’ਤੇ ਉਗਰਾਹੀ ਕਰ ਰਹੇ ਹਨ, ਜਿਨ੍ਹਾਂ ਨੂੰ ਸੰਗਤਾਂ ਕਿਸੇ ਪ੍ਰਕਾਰ ਦੀ ਉਗਰਾਹੀ ਨਾ ਦੇਣ।
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 539ਵਾਂ ਵਿਆਹ ਪੁਰਬ 18 ਸਤੰਬਰ ਨੂੰ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸਤਿਕਰਤਾਰੀਆਂ ਸਾਹਿਬ, ਸ੍ਰੀ ਡੇਹਰਾ ਸਾਹਿਬ ਦੇ ਨਾਮ ’ਤੇ ਉਗਰਾਹੀ ਕਰ ਰਹੇ ਹਨ, ਜਿਨ੍ਹਾਂ ਨੂੰ ਸੰਗਤਾਂ ਕਿਸੇ ਪ੍ਰਕਾਰ ਦੀ ਉਗਰਾਹੀ ਨਾ ਦੇਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਲੋਂ ਕਿਸੇ ਨੂੰ ਵੀ ਉਗਰਾਹੀ ਕਰਨ ਲਈ ਨਹੀਂ ਭੇਜਿਆ ਗਿਆ। ਇਸ ਲਈ ਸੰਗਤਾਂ ਗੁਰਦੁਆਰਾ ਸਾਹਿਬ ਆ ਕੇ ਉਗਾਹੀ ਦੇ ਕੇ ਰਸੀਦਾਂ ਪ੍ਰਾਪਤ ਸੇਵਾ ਵਿਚ ਆਪਣਾ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ, ਸ੍ਰੀ ਸਤਿਕਰਤਾਰੀਆਂ, ਡੇਹਰਾ ਸਾਹਿਬ, ਸੁਖਜੀਵਨ ਸਿੰਘ ਗੁਰਦੁਆਰਾ ਇੰਸਪੈਕਟਰ, ਚਿਤਵੰਤ ਸਿੰਘ ਗੁਰਦੁਆਰਾ ਇੰਸਪੈਕਟਰ, ਗੁਰਵਿੰਦਰ ਸਿੰਘ ਸੈਦਪੁਰ, ਸਤਿੰਦਰ ਸਿੰਘ ਰਿੰਕੂ, ਹਰਪ੍ਰੀਤ ਸਿੰਘ ਬਟਾਲਾ ਆਦਿ ਹਾਜ਼ਰ ਸਨ।