16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਟੋ ਰਿਕਸ਼ਾ ਸਵਾਰ ਯਾਤਰੀ ਨਾਲ ਲੁੱਟ-ਖੋਹ ਕਰਨ ਵਾਲਾ ਪੁਲਿਸ ਅੜਿੱਕੇ

ਪਠਾਨਕੋਟ, 15 ਸਤੰਬਰ (ਸੁਮਿਤ)-ਕੁਝ ਦਿਨ ਪਹਿਲਾਂ ਪਠਾਨਕੋਟ ਬੱਸ ਅੱਡੇ ਤੋਂ ਆਟੋ ਰਿਕਸ਼ਾ ਕਰਵਾ ਕੇ ਆਪਣੇ ਮੰਜ਼ਿਲ ਵੱਲ ਜਾ ਰਹੇ ਇਕ ਵਿਅਕਤੀ ਨੂੰ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ । ਇਸ ਸਬੰਧੀ ਐਸ.

ਅਜੀਤ ਡੈਸਕ 16-09-2026
ਪਠਾਨਕੋਟ, 15 ਸਤੰਬਰ (ਸੁਮਿਤ)-ਕੁਝ ਦਿਨ ਪਹਿਲਾਂ ਪਠਾਨਕੋਟ ਬੱਸ ਅੱਡੇ ਤੋਂ ਆਟੋ ਰਿਕਸ਼ਾ ਕਰਵਾ ਕੇ ਆਪਣੇ ਮੰਜ਼ਿਲ ਵੱਲ ਜਾ ਰਹੇ ਇਕ ਵਿਅਕਤੀ ਨੂੰ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ । ਇਸ ਸਬੰਧੀ ਐਸ.ਪੀ. ਜਗਦੀਸ਼ ਰਾਜ ਅੱਤਰੀ ਵਲੋਂ ਜਾਣਕਾਰੀ ਦਿੱਤੀ ਗਈ । ਮਿਲੀ ਜਾਣਕਾਰੀ ਅਨੁਸਾਰ ਪੀੜਤ ਵਿਅਕਤੀ ਨੇ ਪਠਾਨਕੋਟ ਬੱਸ ਅੱਡੇ ਤੋਂ ਜਾਣ ਲਈ ਆਟੋ ਰਿਕਸ਼ਾ ਲਿਆ ਸੀ । ਦੋਸ਼ ਹੈ ਕਿ ਆਟੋ ਚਾਲਕ ਆਪਣੇ ਇਕ ਸਾਥੀ ਸਮੇਤ ਯਾਤਰੀ ਨੂੰ ਰਸਤੇ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ, ਜਿੱਥੇ ਦੋਵਾਂ ਵਲੋਂ ਉਸ ਨਾਲ ਲੁੱਟ-ਖੋਹ ਕੀਤੀ ਗਈ । ਵਾਰਦਾਤ ਤੋਂ ਬਾਅਦ ਪੀੜਤ ਵਲੋਂ ਪੁਲਿਸ ਥਾਣਾ ਡਵੀਜ਼ਨ ਨੰਬਰ-1 ਵਿਚ ਸ਼ਿਕਾਇਤ ਦਰਜ ਕਰਵਾਈ ਗਈ । ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਦੀ ਭਾਲ ਕੀਤੀ ਅਤੇ ਇਕ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ । ਐਸ.ਪੀ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਵਾਰਦਾਤ ਵਿਚ ਸ਼ਾਮਿਲ ਦੂਜੇ ਮੁਲਜ਼ਮ ਨੂੰ ਵੀ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ । ਗ੍ਰਿਫ਼ਤਾਰ ਕੀਤੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਲੁੱਟ ਦੀ ਵਾਰਦਾਤ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ । ਇਸ ਮੌਕੇ ਥਾਣਾ ਡਵੀਜ਼ਨ ਨੰਬਰ-1 ਦੇ ਐਸ.ਐਚ.ਓ. ਦਵਿੰਦਰ ਕਾਸ਼ਨੀ ਵੀ ਮੌਜੂਦ ਰਹੇ ।
ਪਿਛਲੀ ਖ਼ਬਰ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਅਗਲੀ ਖ਼ਬਰ ਸੂਬਾ ਪੱਧਰੀ ਪ੍ਰਦਰਸ਼ਨੀ ਲਈ ਚੁਣੇ ਸੋਲਰ ਵਾਹਨ ਦੀਆਂ ਬੈਟਰੀਆਂ ਚੋਰੀ, ਵਾਹਨ ਵੀ ਤੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।