16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੈਣੀ ਭਵਨ ਢਾਹੁਣ ਪਹੁੰਚੀ ਨਗਰ ਨਿਗਮ ਦੀ ਟੀਮ, ਲੋਕਾਂ ਨੇ ਕੀਤਾ ਜ਼ੋਰਦਾਰ ਵਿਰੋਧ

ਪਠਾਨਕੋਟ, 15 ਸਤੰਬਰ (ਸੁਮਿਤ)-ਪਠਾਨਕੋਟ ਦੇ ਸੈਣਗੜ੍ਹ ਵਿਚ ਸੈਣੀ ਭਵਨ ਨੂੰ ਹਟਾਉਣ ਲਈ ਨਗਰ ਨਿਗਮ ਦੀ ਟੀਮ ਜੇ. ਸੀ.

ਅਜੀਤ ਡੈਸਕ 16-09-2026
ਪਠਾਨਕੋਟ, 15 ਸਤੰਬਰ (ਸੁਮਿਤ)-ਪਠਾਨਕੋਟ ਦੇ ਸੈਣਗੜ੍ਹ ਵਿਚ ਸੈਣੀ ਭਵਨ ਨੂੰ ਹਟਾਉਣ ਲਈ ਨਗਰ ਨਿਗਮ ਦੀ ਟੀਮ ਜੇ.ਸੀ.ਬੀ. ਮਸ਼ੀਨਾਂ ਅਤੇ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੀ ਤਾਂ ਸੈਣੀ ਸਮਾਜ ਦੇ ਲੋਕਾਂ ਨੇ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ । ਇਸ ਦੌਰਾਨ ਸੈਣੀ ਸਮਾਜ ਦੇ ਪ੍ਰਧਾਨ ਪਰਮਜੀਤ ਪੰਮਾ, ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸੈਣੀ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਕੇ ’ਤੇ ਮੌਜੂਦ ਰਹੇ । ਲੋਕਾਂ ਨੇ ਸਰਕਾਰ ਦੇ ਫੈਸਲੇ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਸੈਣੀ ਭਵਨ ਨੂੰ ਹਟਾਉਣ ਦੀ ਕਾਰਵਾਈ ਦਾ ਵਿਰੋਧ ਕੀਤਾ । ਮਾਮਲੇ ਦੀ ਜਾਣਕਾਰੀ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਵੀ ਮੌਕੇ ’ਤੇ ਪਹੁੰਚੇ । ਉਨ੍ਹਾਂ ਨੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਸ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਤੇ ਜੇ.ਸੀ.ਬੀ. ਮਸ਼ੀਨਾਂ ਨੂੰ ਵਾਪਸ ਭੇਜ ਦਿੱਤਾ ਗਿਆ । ਉੱਧਰ ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਸੈਣੀ ਭਵਨ ਨੂੰ ਹਟਾਉਣ ਲਈ ਹਾਈਕੋਰਟ ਤੋਂ ਮਿਲੇ ਹੁਕਮਾਂ ਦੇ ਅਨੁਸਾਰ ਕਾਰਵਾਈ ਕਰਨ ਪਹੁੰਚੇ ਸਨ । ਅਧਿਕਾਰੀਆਂ ਮੁਤਾਬਿਕ ਅਦਾਲਤੀ ਹੁਕਮਾਂ ਦੀ ਪਾਲਣਾ ਤਹਿਤ ਹੀ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਸੀ । ਇਸ ਦੌਰਾਨ ਸੈਣੀ ਸਮਾਜ ਦੇ ਆਗੂਆਂ ਤੇ ਲੋਕਾਂ ਨੇ ਸਰਕਾਰ ਤੋਂ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਸੈਣੀ ਭਵਨ ਨੂੰ ਹਟਾਉਣ ਦੀ ਕਾਰਵਾਈ ਨੂੰ ਕਿਸੇ ਵੀ ਕੀਮਤ ’ਤੇ ਮਨਜ਼ੂਰ ਨਹੀਂ ਕੀਤਾ ਜਾਵੇਗਾ । ਫਿਲਹਾਲ ਰੋਹਿਤ ਸਿਆਲ ਦੇ ਮੌਕੇ ’ਤੇ ਪਹੁੰਚਣ ਤੋਂ ਬਾਅਦ ਨਗਰ ਨਿਗਮ ਦੀ ਟੀਮ ਅਤੇ ਜੇ.ਸੀ.ਬੀ. ਮਸ਼ੀਨਾਂ ਵਾਪਸ ਚਲੀਆਂ ਗਈਆਂ, ਜਿਸ ਕਾਰਨ ਕਾਰਵਾਈ ਫਿਲਹਾਲ ਟਲ ਗਈ ਹੈ ।
ਪਿਛਲੀ ਖ਼ਬਰ ਗਊ-ਵੰਸ਼ ਦੀ ਰੱਖਿਆ ਲਈ ਮਲਿਕਪੁਰ ਚੌਕ ’ਤੇ ਧਰਨਾ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੇ ਫੜੀ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।