ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ
ਪਠਾਨਕੋਟ, 16 ਸਤੰਬਰ (ਸੰਧੂ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਦਾ ਦੌਰਾ ਕਰਦਿਆਂ ਸਥਾਨਿਕ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਸਥਿਤ ਕਾਂਗਰਸ ਆਗੂ ਅਨਿਲ ਦਾਰਾ ਦੇ ਨਿਵਾਸ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਪਠਾਨਕੋਟ, ਸੁਜਾਨਪੁਰ ਅਤੇ ਭੋਆ ਹਲਕਿਆਂ ਦੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ ।
ਪਠਾਨਕੋਟ, 16 ਸਤੰਬਰ (ਸੰਧੂ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਦਾ ਦੌਰਾ ਕਰਦਿਆਂ ਸਥਾਨਿਕ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਸਥਿਤ ਕਾਂਗਰਸ ਆਗੂ ਅਨਿਲ ਦਾਰਾ ਦੇ ਨਿਵਾਸ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਪਠਾਨਕੋਟ, ਸੁਜਾਨਪੁਰ ਅਤੇ ਭੋਆ ਹਲਕਿਆਂ ਦੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ । ਅਨਿਲ ਦਾਰਾ ਨੇ ਰੰਧਾਵਾ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸੀ ਵਰਕਰ ਇਕਜੁੱਟ ਹੋ ਕੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ । ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਦੌਰਾ ਕੇਂਦਰ ਸਰਕਾਰ ਦੇ ਫੰਡਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਅਧੂਰੇ ’ਤੇ ਬੰਦ ਪਏ ਕੰਮਾਂ ਨੂੰ ਮੁਕੰਮਲ ਕਰਵਾਉਣ ਸਬੰਧੀ ਹੈ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਉਹ ਸਰਹੱਦੀ ਜ਼ਿਲ੍ਹਾ ਪਠਾਨਕੋਟ ਦੀਆਂ ਸਮੱਸਿਆਵਾਂ ਨੂੰ ਸੰਸਦ ਵਿਚ ਪ੍ਰਮੁੱਖਤਾ ਨਾਲ ਉਠਾਉਂਦੇ ਰਹਿਣਗੇ । ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ, ਸਾਬਕਾ ਵਿਧਾਇਕ ਰਮਨ ਭੱਲਾ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਸਾਬਕਾ ਸਰਪੰਚ ਰਾਮ ਲਾਲ, ਸਾਬਕਾ ਸਰਪੰਚ ਵਿਕਰਮ, ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਰਾਜੇਸ਼ਵਰ ਸਿੰਘ, ਸਾਬਕਾ ਆਗੂ ਬ੍ਰਿਜ ਮੋਹਨ ਪੁਰੀ, ਕੰਵਰਜੀਤ ਸਿੰਘ ਸ਼ੈਂਟੀ, ਦਿਨੇਸ਼ ਮਹਾਜਨ, ਅਸ਼ਵਨੀ ਪੁਰੀ, ਸ਼ਾਮ ਮਹਾਜਨ, ਤੋਸ਼ਿਤ ਮਹਾਜਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ ।