ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ’ਤੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਾਬਕਾ ਚੇਅਰਮੈਨ ਵਾਹਲਾ ਨੇ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਤੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।
ਅਜੀਤ ਡੈਸਕ
18-09-2026