ਵਿਆਹ ਪੁਰਬ ਮੌਕੇ ਅੱਜ ਜ਼ਿਲ੍ਹੇ ਗੁਰਦਾਸਪੁਰ ’ਚ ਛੁੱਟੀ ਰਹੇਗੀ-ਡੀ.ਸੀ.
ਬਟਾਲਾ/ਗੁਰਦਾਸਪਰ, 17 ਸਤੰਬਰ (ਸਤਿੰਦਰ ਸਿੰਘ, ਅਸ਼ੋਕ ਸ਼ਰਮਾ)-ਆਦਿਤਿਆ ਉੱਪਲ ,ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ’ ਚ ਛੁੱਟੀ ਐਲਾਨੀ ਗਈ ਹੈ। ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਅਜੀਤ ਡੈਸਕ
18-09-2026