19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼ਹਿਰ ਧਾਰੀਵਾਲ ’ਚ ਦੁਕਾਨ ਤੇ ਰੇਹੜੀਆਂ ਨੂੰ ਲੱਗੀ ਭਿਆਨਕ ਅੱਗ- ਲੱਖਾਂ ਦਾ ਨੁਕਸਾਨ

ਧਾਰੀਵਾਲ, 18 ਸਤੰਬਰ (ਸਵਰਨ ਸਿੰਘ-ਧਾਰੀਵਾਲ ਸ਼ਹਿਰ ਦੇ ਮੁੱਖ ਮਾਰਗ ’ਤੇ ਸਥਿਤ ਇਕ ਦੁਕਾਨ ਤੇ ਫਲ/ਸਬਜ਼ੀ ਦੀਆਂ ਚਾਰ ਰੇਹੜੀਆਂ ਨੂੰ ਅੱਗ ਲੱਗਣ ਕਾਰਨ ਲਗਭਗ 8-9 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਸਬਜ਼ੀ ਵਿਕਰੇਤਾ ਵਿਸ਼ਾਲ ਨੇ ਦੱਸਿਆ ਕਿ ਰਾਤ ਕਰੀਬ 11:00 ਵਜੇ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ/ਰੇਹੜੀ ਨੂੰ ਅੱਗ ਲੱਗ ਗਈ ਹੈ।

ਭਿਆਨਕ ਅੱਗ ਨਾਲ ਨੁਕਸਾਨਿਆ ਗਿਆ ਦੁਕਾਨ ਤੇ ਰੇਹੜੀਆਂ ਦਾ ਸਾਮਾਨ। ਤਸਵੀਰ : ਸਵਰਨ ਸਿੰਘ 19-09-2026
ਧਾਰੀਵਾਲ, 18 ਸਤੰਬਰ (ਸਵਰਨ ਸਿੰਘ-ਧਾਰੀਵਾਲ ਸ਼ਹਿਰ ਦੇ ਮੁੱਖ ਮਾਰਗ ’ਤੇ ਸਥਿਤ ਇਕ ਦੁਕਾਨ ਤੇ ਫਲ/ਸਬਜ਼ੀ ਦੀਆਂ ਚਾਰ ਰੇਹੜੀਆਂ ਨੂੰ ਅੱਗ ਲੱਗਣ ਕਾਰਨ ਲਗਭਗ 8-9 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਸਬਜ਼ੀ ਵਿਕਰੇਤਾ ਵਿਸ਼ਾਲ ਨੇ ਦੱਸਿਆ ਕਿ ਰਾਤ ਕਰੀਬ 11:00 ਵਜੇ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ/ਰੇਹੜੀ ਨੂੰ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤੇ ਹੋਰ ਸ਼ਹਿਰ ਵਾਸੀ ਵੀ ਇਕੱਠੇ ਹੋਏ ਤਾਂ ਉਨ੍ਹਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਦੇ ਨਾਲ-ਨਾਲ ਆਪਣੇ ਪੱਧਰ ’ਤੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਦੇਖਦੇ ਹੀ ਦੇਖਦੇ ਅੱਗ ਨੇ ਚਾਰੇ ਰੇਹੜੀਆਂ ਤੇ ਨਜ਼ਦੀਕ ਸਥਿਤ ਵਿਜੈ ਬਰਤਨ ਸਟੋਰ ਨਾਮਕ ਦੁਕਾਨ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ’ਚ ਲੈ ਲਿਆ। ਹਾਲਾਂਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕਾਫ਼ੀ ਕੋਸ਼ਿਸ਼ਾਂ ਕੀਤੀਆਂ, ਪਰ ਇਸ ਦੇ ਬਾਵਜੂਦ ਰੇਹੜੀਆਂ ਅਤੇ ਵਿਜੈ ਬਰਤਨ ਸਟੋਰ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਦਾਰਾਂ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਸ਼ਰਾਰਤੀ ਅਨਸਰ ਵਲੋਂ ਦੁਕਾਨਾਂ ਨੂੰ ਅੱਗ ਲਗਾਈ ਗਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਐਸ.ਈ.ਬਲਦੇਵ ਸਿੰਘ ਬਾਜਵਾ ਤੇ ਐਡਵੋਕੇਟ ਸੁਖਬੀਰ ਸਿੰਘ ਪੰਨੂਆਂ ਦੀ ਅਗਵਾਈ ’ਚ ਸਫ਼ਾਈ ਦੀ ਸੇਵਾ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉਪਲ ਵਲੋਂ ਚੋਣ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।