19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਐਚ.ਕੇ.ਐਮ.ਵੀ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਧਾਰੀਵਾਲ, 18 ਸਤੰਬਰ (ਸਵਰਨ ਸਿੰਘ)- ਹਿੰਦੂ ਕੰਨਿਆ ਮਹਾ ਵਿਦਿਆਲਿਆ ਧਾਰੀਵਾਲ ਵਿਖੇ ਵਿਰਸੇ ਦੇ ਰੰਗ ਸੱਭਿਆਚਾਰਕ ਪ੍ਰੋਗਰਾਮ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਐਨ. ਡੀ.

ਅਜੀਤ ਡੈਸਕ 19-09-2026
ਧਾਰੀਵਾਲ, 18 ਸਤੰਬਰ (ਸਵਰਨ ਸਿੰਘ)- ਹਿੰਦੂ ਕੰਨਿਆ ਮਹਾ ਵਿਦਿਆਲਿਆ ਧਾਰੀਵਾਲ ਵਿਖੇ ਵਿਰਸੇ ਦੇ ਰੰਗ ਸੱਭਿਆਚਾਰਕ ਪ੍ਰੋਗਰਾਮ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਐਨ.ਡੀ. ਅਨੰਦ , ਸਕੱਤਰ ਮੇਸ਼ ਕੋਹਲੀ ਤੇ ਪ੍ਰਿੰਸੀਪਲ ਡਾਕਟਰ ਰਜਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ.ਬਲਜੀਤ ਕੌਰ ਰਿਆੜ ਸਕੂਲ ਆਫ ਪੰਜਾਬੀ ਸਟਡੀਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਵਿਸ਼ੇਸ ਤੌਰ ’ਤੇ ਸ੍ਰੀਮਤੀ ਸਾਕਸ਼ੀ ਮਹਾਜਨ ਤੇ ਸ੍ਰੀਮਤੀ ਅਰੁਣਾ ਗੋਇਲ ਹਾਜ਼ਰ ਹੋਏ। ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਲੋਕ ਗੀਤ ਤੇ ਪੰਜਾਬੀ ਪਹਿਰਾਵੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵਿਸ਼ੇਸ਼ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਮਿਸ ਪੰਜਾਬਣ ਤੇ ਆਲ ਰਾਉਂਡਰ ਦਾ ਖਿਤਾਬ ਇਸਮੀਤ ਕੌਰ ਨੂੰ ਮਿਲਿਆ। ਗਿੱਧਿਆਂ ਦੀ ਰਾਣੀ, ਤੀਆਂ ਦੀ ਰਾਣੀ ਤੇ ਪੰਜਾਬੀ ਪਹਿਰਾਵਾਂ ਆਦਿ ਵਿਸ਼ੇਸ਼ ਖਿਤਾਬ ਵੀ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ। ਮੁੱਖ ਮਹਿਮਾਨ ਡਾ. ਬਲਜੀਤ ਕੌਰ ਰਿਆੜ ਨੇ ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਅੰਤ ’ਚ ਪ੍ਰਿੰਸੀਪਲ ਡਾਕਟਰ ਰਜਵਿੰਦਰ ਕੌਰ ਵਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਪ੍ਰਬੰਧਕ ਕਮੇਟੀ ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ । ਮੰਚ ਸੰਚਾਲਨ ਦੀ ਭੂਮਿਕਾ ਸ੍ਰੀਮਤੀ ਮਨਜਿੰਦਰ ਕੌਰ ਤੇ ਵਿਦਿਆਰਥਣ ਅਸ਼ਮੀਤ ਕੌਰ ਨੇ ਬਖੂਬੀ ਨਿਭਾਈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਵਿਆਹ ਪੁਰਬ ਮੌਕੇ ਆਰ.ਡੀ. ਖੋਸਲਾ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਗਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ’ਚ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।