ਬਲਵਿੰਦਰ ਸਿੰਘ ਨਾਗਰਾ ਯੂਥ ਅਕਾਲੀ ਦਲ (ਬ) ਦੇ ਸ਼ਹਿਰੀ ਸਰਕਲ ਪ੍ਰਧਾਨ ਨਿਯੁਕਤ
ਸ੍ਰੀ ਹਰਿਗੋਬਿੰਦਪੁਰ, 20 ਸਤੰਬਰ( ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ(ਬ) ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ’ਚ ਵਿਸਥਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਬਲਵਿੰਦਰ ਸਿੰਘ ਨਾਗਰਾ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਯੂਥ ਅਕਾਲੀ ਦਲ ਦੇ ਸ਼ਹਿਰੀ ਸਰਕਲ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਨਵ-ਨਿਯੁਕਤ ਯੂਥ ਅਕਾਲੀ ਦਲ ਦੇ ਸ਼ਹਿਰੀ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਨਾਗਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠਿਆ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਮੈਨੂੰ ਸੌਂਪੀ ਹੈ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਂਗਾ ।