22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਲਕਾ ਡੇਰਾ ਬਾਬਾ ਨਾਨਕ ’ਚ ਵੀ ਪੰਫਲੈਟ ਮੁਹਿੰਮ ਤਹਿਤ ਘਰ-ਘਰ ਪਹੁੰਚੇਗੀ ‘ਆਪ’ : ਵਿਧਾਇਕ ਰੰਧਾਵਾ

ਕਲਾਨੌਰ, 21 ਸਤੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਮ ਆਦਮੀਂ ਪਾਰਟੀ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ ਦੇ ਗ੍ਰਹਿ ਵਿਖੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸੀਨੀਅਰ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ’ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਪੰਫਲੈਟ ਮੁਹਿੰਮ ਨੂੰ ਹਲਕਾ ਡੇਰਾ ਬਾਬਾ ਨਾਨਕ ’ਚ ਵੀ ਸਿਖ਼ਰਾਂ ’ਤੇ ਪਹੁੰਚਾਇਆ ਜਾਵੇਗਾ ਤੇ ਇਸ ਮੁਹਿੰਮ ਤਹਿਤ ਘਰ-ਘਰ ਪਹੁੰਚੇਗੀ ਆਮ ਆਦਮੀਂ ਪਾਰਟੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵਰਕਰਾਂ, ਅਹੁਦੇਦਾਰਾਂ ਨੂੰ ਲਾਮਬੱਧ ਕੀਤਾ ਹੈ ਤੇ ਇਹ ਹਰੇਕ ‘ਆਪ’ ਨਾਲ ਜੁੜੇ ਵਲੰਟੀਅਰਾਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਘਰ-ਘਰ ਜਾ ਕੇ ‘ਆਪ’ ਵਲੋਂ ਸੂਬੇ ’ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।

ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਵਿਧਾਇਕ ਗੁਰਦੀਪ ਸਿੰਘ ਰੰਧਾਵਾ। ਤਸਵੀਰ : ਪੁਰੇਵਾਲ 22-09-2026
ਕਲਾਨੌਰ, 21 ਸਤੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਮ ਆਦਮੀਂ ਪਾਰਟੀ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ ਦੇ ਗ੍ਰਹਿ ਵਿਖੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸੀਨੀਅਰ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ’ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਪੰਫਲੈਟ ਮੁਹਿੰਮ ਨੂੰ ਹਲਕਾ ਡੇਰਾ ਬਾਬਾ ਨਾਨਕ ’ਚ ਵੀ ਸਿਖ਼ਰਾਂ ’ਤੇ ਪਹੁੰਚਾਇਆ ਜਾਵੇਗਾ ਤੇ ਇਸ ਮੁਹਿੰਮ ਤਹਿਤ ਘਰ-ਘਰ ਪਹੁੰਚੇਗੀ ਆਮ ਆਦਮੀਂ ਪਾਰਟੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵਰਕਰਾਂ, ਅਹੁਦੇਦਾਰਾਂ ਨੂੰ ਲਾਮਬੱਧ ਕੀਤਾ ਹੈ ਤੇ ਇਹ ਹਰੇਕ ‘ਆਪ’ ਨਾਲ ਜੁੜੇ ਵਲੰਟੀਅਰਾਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਘਰ-ਘਰ ਜਾ ਕੇ ‘ਆਪ’ ਵਲੋਂ ਸੂਬੇ ’ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਮੁਹਿੰਮ ਨੂੰ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਹਪੁਰ ਜਾਜਨ ਤੋਂ ਸ਼ੁਰੂ ਕੀਤਾ ਜਾਵੇਗਾ ਜਿਸ ਤੋਂ ਬਾਅਦ ਹਲਕੇ ਦੇ ਹਰੇਕ ਘਰ ’ਚ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਸੰਗਠਨ ਇੰਚਾਰਜ ਹੈਪੀ ਡੇਅਰੀਵਾਲ ਨੇ ਵੀ ਅਪੀਲ ਕੀਤੀ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਅਤੇ ਇਸ ਜ਼ਿੰਮੇਵਾਰੀ ਤਹਿਤ ਹਰੇਕ ਘਰ ਤੱਕ ਪਹੁੰਚ ਕਰਨਾਂ ਸਾਡਾ ਨਿੱਜੀ ਫਰਜ਼ ਹੈ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਦੇ ਕਾਰਜਕਾਲ ਤੋਂ ਖੁਸ਼ ਹਨ। ਇਸ ਮੌਕੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ, ਸਰਪੰਚ ਰਜਿੰਦਰ ਸਿੰਘ ਸਪਰਾਏ, ਸੁਖਵਿੰਦਰ ਸਿੰਘ ਮੱਲ੍ਹੀ, ਸਤਨਾਮ ਸਿੰਘ ਬਖਸ਼ੀਵਾਲ, ਪਲਵਿੰਦਰ ਸਿੰਘ ਮਾਹਲ, ਅੰਕੂਰਦੀਪ ਸਿੰਘ ਰੂੜਾ, ਰਤਨ ਸਿੰਘ ਗੋਸਲ, ਰਮਨ ਕੁਮਾਰ ਨੜਾਂਵਾਲੀ, ਰਛਪਾਲ ਸਿੰਘ ਮਾਨੇਪੁਰ, ਗੁਰਦੀਪ ਸਿੰਘ ਬੋਹੜਵਡਾਲਾ , ਸਰਦੂਲ ਮਸੀਹ ਮਾਲੋਮੂਆ, ਸੂਬਾ ਸਿੰਘ ਕੁੱਕਰ, ਮੰਗਲ ਸਿੰਘ ਸ਼ਹੂਰ, ਸੁਬੇਗ ਸਿੰਘ ਜੀਓਜੁਲਾਈ, ਨਵਜੋਤ ਸਿੰਘ ਰੁਡਿਆਣਾਂ, ਭਜਨ ਸਿੰਘ ਸਾਲੇ੍ਹਚੱਕ, ਹਰਦੀਪ ਸਿੰਘ ਮਠਾਰੂ, ਮਨਦੀਪ ਸਿੰਘ ਬੁਲਾਰੀਆ, ਜਤਿੰਦਰ ਕੁਮਾਰ ਗੋਰਾ, ਜੁਗਰਾਜ ਸਿੰਘ ਛੋਹਣ, ਮੁਕੇਸ਼ ਕੁਮਾਰ ਹੈਪੀ, ਰਣਯੋਧ ਸਿੰਘ ਕੋਟਲਾ ਮੁਗਲਾਂ, ਹਰਜੋਤ ਸਿੰਘ ਸਰਾਂ, ਜਗਪ੍ਰੀਤ ਸਿੰਘ ਸਪਰਾਏ ਸਮੇਤ ਹੋਰ ਮੁਹਤਬਰ ਵੀ ਹਾਜ਼ਰ ਰਹੇ ।
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਨਤੀਜਿਆਂ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਮਾਤਾ ਜੋਗਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।