23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਘਰ ’ ਚ ਦਾਖ਼ਲ ਹੋ ਕੇ ਹਮਲਾ ਕਰਨ ਦੇ ਮਾਮਲੇ ’ ਚ ਤਿੰਨ ਔਰਤਾਂ ਸਣੇ ਕੁੱਲ 15 ਨਾਮਜ਼ਦ

ਦੀਨਾਨਗਰ, 22 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-20-21 ਸਤੰਬਰ ਦੀ ਦਰਮਿਆਨੀ ਰਾਤ ਪਿੰਡ ਅਵਾਂਖਾ ਵਿਖੇ ਪੁਰਾਣੀ ਰੰਜਿਸ਼ ਕਾਰਨ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਦੇ ਮੈਂਬਰਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਦੀਨਾਨਗਰ ਪੁਲਿਸ ਨੇ ਕਾਰਵਾਈ ਕਰਦਿਆਂ 3 ਔਰਤਾਂ ਸਮੇਤ 15 ਲੋਕਾਂ ਨੂੰ ਨਾਮਜ਼ਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐਸ.

ਅਜੀਤ ਡੈਸਕ 23-09-2026
ਦੀਨਾਨਗਰ, 22 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-20-21 ਸਤੰਬਰ ਦੀ ਦਰਮਿਆਨੀ ਰਾਤ ਪਿੰਡ ਅਵਾਂਖਾ ਵਿਖੇ ਪੁਰਾਣੀ ਰੰਜਿਸ਼ ਕਾਰਨ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਦੇ ਮੈਂਬਰਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਦੀਨਾਨਗਰ ਪੁਲਿਸ ਨੇ ਕਾਰਵਾਈ ਕਰਦਿਆਂ 3 ਔਰਤਾਂ ਸਮੇਤ 15 ਲੋਕਾਂ ਨੂੰ ਨਾਮਜ਼ਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਵਿ ਚ ਅਮਨਦੀਪ ਪੁੱਤਰ ਕੁਲਦੀਪ ਰਾਜ ਨੇ ਦੱਸਿਆ ਕਿ 20-21 ਸਤੰਬਰ ਦੀ ਦਰਮਿਆਨੀ ਰਾਤ ਵਿਆਹ ਸਮਾਗਮ ਵਿਚ ਉਸ ਦੀ ਕੁਝ ਵਿਅਕਤੀਆਂ ਨਾਲ ਤਕਰਾਰ ਹੋ ਗਈ ਸੀ। ਜਿਸ ਮਗਰੋਂ ਉਕਤ ਵਿਅਕਤੀਆਂ ਨੇ ਹੋਰ ਵਿਅਕਤੀਆਂ ਦੀ ਸਹਾਇਤਾ ਨਾਲ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਘਰ ਦੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਮਾਮਲੇ ਵਿਚ ਪੁਲਿਸ ਨੇ ਅਮਨਦੀਪ ਦੇ ਬਿਆਨਾਂ ਦੇ ਅਧਾਰ ’ਤੇ ਸੌਰਵ, ਗੌਰੀ ਅਤੇ ਲਵ ਵਾਸੀ ਡੀਡਾ ਸਾਂਸੀਆਂ, ਬੱਬੂ ਵਾਸੀ ਛੰਨੀ ਬੇਲੀ, ਅਮਰ, ਸ਼ੀਲਾ, ਤਨਿਸ਼, ਰਿੰਕੂ, ਸਾਜਨ ਅਤੇ ਪ੍ਰਿਆ ਵਾਸੀ ਅਵਾਂਖਾ, ਹਰਦੀਪ ਵਾਸੀ ਗਾਂਧੀਆਂ, ਲੱਭਾ ਤੇ ਸਫਾ ਵਾਸੀ ਪਨਿਆੜ ਤੇ ਦੋ ਹੋਰ ਲੋਕਾਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਕਾ ਪੱਡਾ ਕਤਲ ਕਾਂਡ ’ਚ ਲੋੜੀਦੇ 2 ਸ਼ੂਟਰ ਅਸਲੇ ਤੇ ਕਾਰ ਸਮੇਤ ਕਾਬੂ ਅਗਲੀ ਖ਼ਬਰ ਪ੍ਰਚਿਤੀ ਐਮ.ਐਮ.ਏ. ਰੈਫਰੀ ਬਣਨ ਵਾਲੀ ਪਹਿਲੀ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।