ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ’ ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਲੀਲ ਖੁਰਦ, ਸ਼ੇਰਪੁਰ, ਪੱਤੀ ਰਿਆੜ, ਵਡਾਲਾ ਗ੍ਰੰਥੀਆਂ, ਧਾਰੀਵਾਲ, ਵਜ਼ੀਰ ਚੱਕ ਤੇ ਬਹਿਬਲ ਚੱਕ ’ਚ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਲਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਚੈੱਕ ਵੀ ਵੰਡੇ।
ਵ
ਵਿਧਾਇਕ ਸ਼ੈਰੀ ਕਲਸੀ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡਦੇ ਹੋਏ। ਅਜੀਤ ਤਸਵੀਰ
23-09-2026
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਲੀਲ ਖੁਰਦ, ਸ਼ੇਰਪੁਰ, ਪੱਤੀ ਰਿਆੜ, ਵਡਾਲਾ ਗ੍ਰੰਥੀਆਂ, ਧਾਰੀਵਾਲ, ਵਜ਼ੀਰ ਚੱਕ ਤੇ ਬਹਿਬਲ ਚੱਕ ’ਚ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਲਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਚੈੱਕ ਵੀ ਵੰਡੇ। ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।