ਬਟਾਲਾ ਪਹੁੰਚਣ ’ਤੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ -ਸ਼ਮਸ਼ੇਰ ਸਿੰਘ ਚੀਮਾ
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਬਟਾਲਾ ਪਹੁੰਚਣ ’ਤੇ ਸੰਗਤਾਂ ਵਲੋਂ ਨਿੱਘਾ ਤੇ ਸ਼ਰਧਾ ਪੂਰਵਕ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦਕ ਸਕੱਤਰ ਪੰਜਾਬ ਸ਼੍ਰੋਮਣੀ ਅਕਾਲੀ ਦਲ ਸ਼ਮਸ਼ੇਰ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਰਚ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ, ਗੁਰੂ ਸਾਹਿਬਾਨ ਵਲੋਂ ਦਰਸਾਏ ਸਿਧਾਂਤਾਂ ਅਤੇ ਗੁਰੂ ਘਰ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ।
ਅਜੀਤ ਡੈਸਕ
23-09-2026