ਇਲਾਕੇ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਰਾਜਪਾਲ ਕਟਾਰੀਆ ਨਾਲ ਨੀਰਜ ਮਹਾਜਨ ਦੀ ਮੁਲਾਕਾਤ
ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਅੱਜ ਨਵਾਂ ਯੁੱਗ ਨਵੀਂ ਸੋਚ ਵੈਲਫੇਅਰ ਸੁਸਾਇਟੀ ਪੰਜਾਬ ਦੇ ਚੇਅਰਮੈਨ ਨੀਰਜ ਮਹਾਜਨ ਦੀ ਸਨੇਹ ਭਰੀ ਮੁਲਾਕਾਤ ਹੋਈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਕਈ ਅਹਿਮ ਸਮਾਜਿਕ ਤੇ ਜਨਹਿੱਤ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
23-09-2026