24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਮੁਕਤ ਪੰਜਾਬ ਯਾਤਰਾ ਭਾਜਪਾ ਦਾ ਚੋਣ ਸਟੰਟ-ਅਸ਼ੋਕ ਚੌਧਰੀ

ਦੀਨਾਨਗਰ, 22 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਬੀਤੇ ਦਿਨੀਂ ਭਾਜਪਾ ਵਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਇਕ ਚੋਣ ਸਟੰਟ ਹੈ ਤੇ ਭਾਜਪਾ ਵਿਧਾਨ ਸਭਾ ਚੋਣਾਂ ਨੂੰ ਨੇੜੇ ਆਉਂਦਾ ਦੇਖ ਹੁਣ ਨਸ਼ਾ ਮੁਕਤ ਪੰਜਾਬ ਯਾਤਰਾ ਕੱਢ ਰਹੀ ਹੈ । ਉਕਤ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਅਜੀਤ ਡੈਸਕ 23-09-2026
ਦੀਨਾਨਗਰ, 22 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਬੀਤੇ ਦਿਨੀਂ ਭਾਜਪਾ ਵਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਇਕ ਚੋਣ ਸਟੰਟ ਹੈ ਤੇ ਭਾਜਪਾ ਵਿਧਾਨ ਸਭਾ ਚੋਣਾਂ ਨੂੰ ਨੇੜੇ ਆਉਂਦਾ ਦੇਖ ਹੁਣ ਨਸ਼ਾ ਮੁਕਤ ਪੰਜਾਬ ਯਾਤਰਾ ਕੱਢ ਰਹੀ ਹੈ । ਉਕਤ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਭਾਜਪਾ ਨੂੰ 117 ਹਲਕਿਆਂ ’ਚ ਅਜਿਹਾ ਡਰਾਮਾ ਕਰਨ ਦੀ ਬਜਾਏ ਪੂਰੀ ਸੰਜੀਦਗੀ ਦੇ ਨਾਲ ਇੰਟਰਨੈਸ਼ਨਲ ਬਾਰਡਰ ਸੀਲ ਕਰਨੇ ਚਾਹੀਦੇ ਹਨ ਤੇ ਡਰੋਨ ਤੇ ਸਮਗਲਿੰਗ ਨੂੰ ਰੋਕਣ ਲਈ ਹੋਰ ਵਧੇਰੇ ਢੁੱਕਵੇਂ ਕਦਮ ਚੁੱਕਣ ਵੱਲ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਇਸ ਯਾਤਰਾ ਦੌਰਾਨ ਦੀਨਾਨਗਰ ਸ਼ਹਿਰ ਅੰਦਰ ਬੀ.ਜੇ.ਪੀ. ਤੇ ਆਮ ਆਦਮੀ ਪਾਰਟੀ ਵਰਕਰਾਂ ਦਰਮਿਆਨ ਬਣੀ ਤਕਰਾਰ ਦੀ ਸਥਿਤੀ ਦੀ ਨਿੰਦਾ ਵੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਅੜਚਨਾਂ ਪਾਉਣ ਦੀ ਬਜਾਏ ਆਪਣੀ ਪੁਲਿਸ ਨੂੰ ਹੋਰ ਚੁਸਤ ਕਰਨ ਅਤੇ ਉਨ੍ਹਾਂ ਕੋਲੋਂ ਇੰਟਰਨਲ ਚੈਕਿੰਗ ਲਈ ਸਖ਼ਤੀ ਨਾਲ ਕੰਮ ਲੈਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਝੂਠੇ ਦਿਖਾਵੇ ਕਰਨ ਵਿਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਕੇ ਉਨ੍ਹਾਂ ਦਾ ਮਨ ਜਿੱਤਣ ਵਿਚ ਵਿਸ਼ਵਾਸ ਰੱਖਦੀ ਹੈ । 22 ਜੀਆਰਪੀ15 ਅਸ਼ੋਕ ਚੌਧਰੀ ।
ਪਿਛਲੀ ਖ਼ਬਰ ਜਨਗਣਨਾ ਫੇਜ਼-2 ਸੰਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਆਰੰਭ ਪਹਿਲੇ ਬੈਚ ਵਿਚ 32 ਫੀਲਡ ਟ੍ਰ... ਅਗਲੀ ਖ਼ਬਰ ਆਰ . ਆਰ . ਬਾਵਾ ਕਾਲਜ ਦੀ ਅਰਸ਼ਦੀਪ ਕੌਰ ਦਾ ਏ . ਆਈ . ਟੀ . ਐਸ . ਕੈਂਪ ’ ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।