24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਵਿਚ ਨੌਜਵਾਨਾਂ ਨੇ ਲਿਆ ਨਸ਼ਾ ਮੁਕਤ ਭਾਰਤ ਦਾ ਸੰਕਲਪ

ਪਠਾਨਕੋਟ, 22 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ ‘ਨਸ਼ਾ ਮੁਕਤ ਯੁਵਾ ਮੁਹਿੰਮ’ ਦਾ ਪ੍ਰਭਾਵਸ਼ਾਲੀ ਆਯੋਜਨ ਕੀਤਾ ਗਿਆ । ਭਾਰਤ ਦੇ ਪ੍ਰਮੁੱਖ 100 ਸਿੱਖਿਆ ਸੰਸਥਾਨਾਂ ’ਚ ਸ਼ਾਮਿਲ ਇਸ ਮਹਾਂਵਿਦਿਆਲੇ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਅਮਨਦੀਪ ਗਰੁੱਪ ਆਫ਼ ਹਸਪਤਾਲਜ਼ ਦੇ ਐਮ.

ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ ‘ਨਸ਼ਾ ਮੁਕਤ ਯੁਵਾ ਮੁਹਿੰਮ’ ਦਾ ਪ੍ਰਭਾਵਸ਼ਾਲੀ ਆਯੋਜਨ ਕੀਤਾ ਗਿਆ । ਭਾਰਤ ਦੇ ਪ੍ਰਮੁੱਖ 100 ਸਿੱਖਿਆ ਸੰਸਥਾਨਾਂ ’ਚ ਸ਼ਾਮਿਲ ਇਸ ਮਹਾਂਵਿਦਿਆਲੇ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਅਮਨਦੀਪ ਗਰੁੱਪ ਆਫ਼ ਹਸਪਤਾਲਜ਼ ਦੇ ਐਮ.ਡੀ. ਐਨੇਸਥੀਸੀਆ ਡਾ: ਰਘੂਰਾਜ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਕਰਕੇ ਅਤੇ ਸਮੂਹਿਕ ਤੌਰ ’ਤੇ ਵੰਦੇ ਮਾਤਰਮ ਦੇ ਗਾਇਨ ਨਾਲ ਕੀਤੀ ਗਈ । ਮੁੱਖ ਮਹਿਮਾਨ ਡਾ: ਰਘੂਰਾਜ ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਉਜਵਲ ਭਵਿੱਖ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ । ਇਸ ਮੌਕੇ ਵਿਦਿਆਰਥਣਾਂ ਵੰਦਨਾ ਅਤੇ ਰਿਤਾਸ਼ੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਨਸ਼ਾ ਮੁਕਤ ਨੌਜਵਾਨ ਹੀ ਮਜ਼ਬੂਤ ਭਾਰਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ । ਵਿਦਿਆਰਥੀਆਂ ਨੇ ਮੁੱਖ ਮਹਿਮਾਨ ਨਾਲ ਸੰਵਾਦ ਕਰਦਿਆਂ ਵੱਖ-ਵੱਖ ਸਵਾਲ ਪੁੱਛੇ ਅਤੇ ਚਰਚਾ ਵਿਚ ਸਰਗਰਮ ਭਾਗ ਲਿਆ । ਸਮਾਪਤੀ ਮੌਕੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ । ਉਨ੍ਹਾਂ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ । ਬੀ.ਸੀ.ਏ. ਅੰਤਿਮ ਸਾਲ ਦੀ ਵਿਦਿਆਰਥਣ ਮਾਨਿਆ ਦੀ ਅਗਵਾਈ ਹੇਠ ਵਿਦਿਆਰਥੀਆਂ, ਅਧਿਆਪਕਾਂ ਤੇ ਮਹਿਮਾਨਾਂ ਨੇ ਨਸ਼ਿਆਂ ਦਾ ਪੂਰਨ ਤੌਰ ’ਤੇ ਬਹਿਸਕਾਰ ਕਰਨ ਦੀ ਸਹੁੰ ਚੁੱਕੀ। ਵਿਦਿਆਰਥੀਆਂ ਨੇ ਸੈਲਫੀ ਬੂਥ ’ਤੇ ਵੀ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਐਨ.ਐਸ.ਐਸ. ਪ੍ਰਭਾਰੀ ਡਾ: ਮੋਹਿਤ ਅੰਗੂਰਾਲਾ, ਡਾ: ਆਰਤੀ ਮਹਾਜਨ, ਡਾ: ਸੁਮਨ, ਪੂਜਾ ਗੁਪਤਾ, ਗੀਤਾਂਜਲੀ ਸ਼ਰਮਾ, ਡਾ: ਕੁਲਵਿੰਦਰ ਕੌਰ, ਮਿਸ ਬਬੀਤਾ, ਡਾ: ਮਨਦੀਪ ਸਮੇਤ ਸਮੂਹ ਪ੍ਰਾਧਿਆਪਕ ਹਾਜ਼ਰ ਸਨ । ਪ੍ਰੋਗਰਾਮ ਨੇ ਵਿਦਿਆਰਥੀਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ, ਸਕਾਰਾਤਮਿਕ ਸੋਚ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮੁੱਚੇ ਤੌਰ ’ਤੇ ਇਹ ਆਯੋਜਨ ਸਫਲ ਅਤੇ ਪ੍ਰੇਰਣਾਦਾਇਕ ਰਿਹਾ।
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਸ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਪਿਸਟਲ ਤੇ 50 ਗ੍ਰਾਮ ਚਰਸ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।