ਅਧਿਆਪਕ ਦਿਵਸ ਮੌਕੇ 6 ਅਧਿਆਪਕਾਂ ਦਾ ਸਨਮਾਨ
ਪਠਾਨਕੋਟ, 22 ਸਤੰਬਰ (ਸੰਧੂ)-ਐਸੋਸੀਏਸ਼ਨ ਆਫ ਅਲਾਇੰਸ ਕਲੱਬ ਇੰਟਰਨੈਸ਼ਨਲ ਡਿਸਟ੍ਰਿਕਟ 170-ਐਨ ਵਲੋਂ ਅਲਾਇੰਸ ਕਲੱਬ ਪਠਾਨਕੋਟ ਮੇਨ ਦੇ ਪ੍ਰਧਾਨ ਰਾਜੀਵ ਅਗਰਵਾਲ ਦੀ ਪ੍ਰਧਾਨਗੀ ਹੇਠ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਦੇ ਸਬੰਧ ’ਚ ਸਮਾਗਮ ਕਰਵਾਇਆ ਗਿਆ । ਸਮਾਗਮ ਦੇ ਪ੍ਰਧਾਨਗੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਕੀਤੀ ।
ਅਜੀਤ ਡੈਸਕ
23-09-2026