23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 22 ਸਤੰਬਰ( ਸੰਧੂ)- ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਦੋਰਾਂਗਲਾ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ ।

ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ( ਸੰਧੂ)- ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਦੋਰਾਂਗਲਾ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ । ਉਪਰੰਤ ਭਾਈ ਹਰਦੇਵ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਾਉਣ ਲਈ ਪ੍ਰੇਰਿਤ ਕੀਤਾ । ਸਮਾਗਮ ਦੇ ਅੰਤ ’ਚ ਗੁਰੂ ਸਾਹਿਬ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਗੁਰਜੀਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਸੁਰਿੰਦਰ ਕੌਰ, ਕਪਤਾਨ ਸਿੰਘ, ਮਨਜੀਤ ਕੌਰ, ਗੁਰਜੀਤ ਸਿੰਘ, ਹਰਦੀਪ ਸਿੰਘ, ਗੁਰਦੇਵ ਸਿੰਘ, ਰਘਵੀਰ ਸਿੰਘ, ਮਨਜੀਤ ਕੌਰ, ਡਾ: ਰਣਜੀਤ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਡਾ: ਬਲਬੀਰ ਸਿੰਘ, ਬਖਸ਼ੀਸ਼ ਸਿੰਘ, ਮੈਨੇਜਰ ਸੋਹਨ ਸਿੰਘ, ਹਜੂਰਾ ਸਿੰਘ, ਦਾਤਾਰ ਸਿੰਘ, ਗੁਰਸ਼ਰਨ ਸਿੰਘ, ਨਰਿੰਦਰ ਸਿੰਘ ਕੇਸਰ, ਜਸਬੀਰ ਸਿੰਘ, ਕਮਲਜੀਤ ਸਿੰਘ ਅਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਰੋਬਿਨ ਸਿੰਘ ਕਟਾਰੂਚੱਕ ਵਲੋਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਅਗਲੀ ਖ਼ਬਰ ਮਨਵਾਲ ਛਿੰਝ ਮੇਲੇ ’ਚ ਸ਼ੇਖ ਸਿਕੰਦਰ ਨੇ ਮਾਰੀ ਬਾਜ਼ੀ, ਜਿੱਤਿਆ 2 ਲੱਖ ਦਾ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।