ਐਸ.ਆਈ.ਆਰ. ਤੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਸਵੀਪ ਗਤੀਵਿਧੀਆਂ ਦੀ ਸਮੀਖਿਆ
ਪਠਾਨਕੋਟ, 22 ਸਤੰਬਰ (ਸੰਧੂ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਵੀਪ ਟੀਮ ਤੇ ਜ਼ਿਲ੍ਹੇ ਅੰਦਰ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਵੀਪ ਕੋਆਰਡੀਨੇਟਰਾਂ ਦੀ ਰਿਵਿਊ ਮੀਟਿੰਗ ਹੋਈ । ਮੀਟਿੰਗ ਦੌਰਾਨ ਜ਼ਿਲ੍ਹਾ ਸਵੀਪ ਟੀਮ ਤੇ ਵਿਧਾਨ ਸਭਾ ਹਲਕਾ ਵਾਰ ਗਠਿਤ ਸਵੀਪ ਟੀਮਾਂ ਵਲੋਂ ਪਿਛਲੇ ਸਮੇਂ ਦੌਰਾਨ ਐਸ.
ਪਠਾਨਕੋਟ, 22 ਸਤੰਬਰ (ਸੰਧੂ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਵੀਪ ਟੀਮ ਤੇ ਜ਼ਿਲ੍ਹੇ ਅੰਦਰ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਵੀਪ ਕੋਆਰਡੀਨੇਟਰਾਂ ਦੀ ਰਿਵਿਊ ਮੀਟਿੰਗ ਹੋਈ । ਮੀਟਿੰਗ ਦੌਰਾਨ ਜ਼ਿਲ੍ਹਾ ਸਵੀਪ ਟੀਮ ਤੇ ਵਿਧਾਨ ਸਭਾ ਹਲਕਾ ਵਾਰ ਗਠਿਤ ਸਵੀਪ ਟੀਮਾਂ ਵਲੋਂ ਪਿਛਲੇ ਸਮੇਂ ਦੌਰਾਨ ਐਸ.ਆਈ.ਆਰ. ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ । ਇਸ ਤੋਂ ਇਲਾਵਾ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਪ੍ਰਕਿਰਿਆ ਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਟਿੰਗ ’ਚ ਪਿਛਲੇ ਸਮੇਂ ਦੌਰਾਨ ਸਵੀਪ ਟੀਮਾਂ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਬਾਰੇ ਵਿਚਾਰ-ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਤੇ ਵੱਧ ਤੋਂ ਵੱਧ ਯੋਗ ਨਾਗਰਿਕਾਂ ਨੂੰ ਵੋਟਰ ਸੂਚੀਆਂ ਨਾਲ ਸਬੰਧਿਤ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਸਵੀਪ ਟੀਮਾਂ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਮੀਟਿੰਗ ਦੌਰਾਨ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ, ਨੌਜਵਾਨਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਅਤੇ ਹੋਰ ਯੋਗ ਨਾਗਰਿਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਬੀ.ਐਨ.ਓ. ਰਵਿਕਾਂਤ, ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਹੈਡ ਮਾਸਟਰ ਸੰਜੀਵ ਕੁਮਾਰ, ਪ੍ਰਿੰਟ ਮੀਡੀਆ ਇੰਚਾਰਜ ਹਰਸਸਿਮਰਨਜੀਤ ਸਿੰਘ, ਸੋਸ਼ਲ ਮੀਡੀਆ ਇੰਚਾਰਜ ਵਿਵੇਕ ਡੋਗਰਾ, ਸੋਸ਼ਲ ਮੀਡੀਆ ਇੰਚਾਰਜ ਅਮਿਤ ਡੋਗਰਾ, ਹਲਕਾ ਸੁਜਾਨਪੁਰ ਦੇ ਕੋਆਰਡੀਨੇਟਰ ਦੀਪਕ ਕੁਮਾਰ, ਹਲਕਾ ਭੋਆ ਦੇ ਕੋਆਰਡੀਨੇਟਰ ਪ੍ਰਿੰਸੀਪਲ ਨਾਹਰ ਸਿੰਘ, ਹਲਕਾ ਪਠਾਨਕੋਟ ਦੇ ਕੋਆਰਡੀਨੇਟਰ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਬੈਂਸ ਵੀ ਹਾਜ਼ਰ ਸਨ ।