24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੈਰਾ ਖੇਡਾਂ ‘ਵਤਨ ਪੰਜਾਬ ਦੀਆਂ’ ਸੀਜ਼ਨ-2 ਲੁਧਿਆਣਾ ਵਿਖੇ 25 ਤੋਂ

ਗੁਰਦਾਸਪੁਰ, 23 ਸਤੰਬਰ (ਗੁਰਪ੍ਰਤਾਪ ਸਿੰਘ)-ਖੇਡ ਵਿਭਾਗ ਪੰਜਾਬ ਵਲੋਂ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਆਯੋਜਨ 25 ਨਵੰਬਰ ਤੋਂ 28 ਨਵੰਬਰ 2026 ਤੱਕ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ । ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੈਰਾ ਖਿਡਾਰੀਆਂ ਦੀ ਜ਼ਰੂਰੀ ਕਲਾਸੀਫਿਕੇਸ਼ਨ ਪ੍ਰਕਿਰਿਆ 23 ਸਤੰਬਰ ਤੋਂ 12 ਨਵੰਬਰ 2026 ਤੱਕ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਿਖੇ ਚਲਾਈ ਜਾਵੇਗੀ ।

ਅਜੀਤ ਡੈਸਕ 24-09-2026
ਗੁਰਦਾਸਪੁਰ, 23 ਸਤੰਬਰ (ਗੁਰਪ੍ਰਤਾਪ ਸਿੰਘ)-ਖੇਡ ਵਿਭਾਗ ਪੰਜਾਬ ਵਲੋਂ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਆਯੋਜਨ 25 ਨਵੰਬਰ ਤੋਂ 28 ਨਵੰਬਰ 2026 ਤੱਕ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ । ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੈਰਾ ਖਿਡਾਰੀਆਂ ਦੀ ਜ਼ਰੂਰੀ ਕਲਾਸੀਫਿਕੇਸ਼ਨ ਪ੍ਰਕਿਰਿਆ 23 ਸਤੰਬਰ ਤੋਂ 12 ਨਵੰਬਰ 2026 ਤੱਕ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਿਖੇ ਚਲਾਈ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਾਸਪੁਰ ਕਿਰਤਪ੍ਰੀਤ ਨੇ ਦੱਸਿਆ ਕਿ ਪੈਰਾ ਖਿਡਾਰੀਆਂ ਦੀ ਯੋਗਤਾ ਅਤੇ ਸ਼੍ਰੇਣੀ ਨਿਰਧਾਰਿਤ ਕਰਨ ਲਈ ਕਲਾਸੀਫਿਕੇਸ਼ਨ ਦਾ ਕੰਮ ਮਿਤੀ 23 ਸਤੰਬਰ ਤੋਂ ਸ਼ੁਰੂ ਹੋ ਕੇ 12 ਨਵੰਬਰ ਤੱਕ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਿਖੇ ਮੁਕੰਮਲ ਕੀਤਾ ਜਾਵੇਗਾ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਚਾਹਵਾਨ ਪੈਰਾ ਖਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਸ਼ਚਿਤ ਸਮੇਂ ਅੰਦਰ ਆਪਣੀ ਕਲਾਸੀਫਿਕੇਸ਼ਨ ਕਰਵਾ ਕੇ ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ।
ਪਿਛਲੀ ਖ਼ਬਰ ਬਾਬਾ ਵਿਰਪਾ ਨਾਥ ਜੀ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ 26 ਨੂੰ ਅਗਲੀ ਖ਼ਬਰ ਕਿਹਾ, ਕਾਂਗਰਸ ਦੀ ਸਰਕਾਰ ਆਉਣ ’ਤੇ ਪਿੰਡਾਂ ਦਾ ਹੋਵੇਗਾ ਸਰਬਪੱਖੀ ਵਿਕਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।