ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਕਿਹਾ, ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ ਤੇ ਪਿੰਡਾਂ ਦੇ ਚਹੁੰਪੱਖੀ ਵਿਕਾਸ ਕੰਮਾਂ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਅਜੀਤ ਡੈਸਕ
24-09-2026