24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਢਡਿਆਲਾ ਨਜ਼ਾਰਾ ਤੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਢਡਿਆਲਾ ਨਜ਼ਾਰਾ ’ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ’ਚ ਗੁਲਜ਼ਾਰ ਸਿੰਘ, ਲੱਖਾ ਸਿੰਘ ਫ਼ੌਜੀ, ਸੁਰਿੰਦਰ ਸਿੰਘ, ਜਸਪਾਲ ਸਿੰਘ, ਪ੍ਰਿੰਸਪਾਲ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਮਹਿੰਗਾ ਸਿੰਘ ਆਦਿ ਸ਼ਾਮਲ ਹਨ।

ਕਸ਼ਮੀਰ ਸਿੰਘ ਪੰਜਗਰਾਈਆਂ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਢਡਿਆਲਾ ਨਜ਼ਾਰਾ ’ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ’ਚ ਗੁਲਜ਼ਾਰ ਸਿੰਘ, ਲੱਖਾ ਸਿੰਘ ਫ਼ੌਜੀ, ਸੁਰਿੰਦਰ ਸਿੰਘ, ਜਸਪਾਲ ਸਿੰਘ, ਪ੍ਰਿੰਸਪਾਲ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਮਹਿੰਗਾ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਅਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਸਰੂਪ, ਬਚਿੱਤਰ ਸਿੰਘ, ਦਲਬੀਰ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ, ਜੁਗਰਾਜ ਸਿੰਘ ਪੰਨੂੰ, ਨਿਰਭਉ ਸਿੰਘ, ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਕਿਹਾ, ਹਲਕੇ ਦੇ ਸਰਬਪੱਖ... ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੰਡੀਲਾ ’ਚ 10 ਲੱਖ ਵਾਲੇ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।