24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਮਿਲੇ

ਹਰਚੋਵਾਲ, 23 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭਾਮ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਸਿਹਤ ਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 24-09-2026
ਹਰਚੋਵਾਲ, 23 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭਾਮ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਸਿਹਤ ਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰੀ ਪਰਿਵਾਰਾਂ ਲਈ ਇਲਾਜ ਦੇ ਸਮੇਂ ਆਰਥਿਕ ਸਹਾਇਤਾ ਦਾ ਮਹੱਤਵਪੂਰਨ ਸਾਧਨ ਬਣ ਸਕਦੇ ਹਨ। ਇਸ ਮੌਕੇ ਬੀਡੀਪੀਓ ਕਾਦੀਆਂ ਰਾਜਵਿੰਦਰ ਕੌਰ, ਨਾਇਬ ਤਹਿਸੀਲਦਾਰ ਕਾਦੀਆਂ ਰੁਪਿੰਦਰ ਕੌਰ, ਡਾ. ਹੇਮ ਲਤਾ ਐੱਸ.ਐੱਮ.ਓ. ਸੀ.ਐੱਚ.ਸੀ. ਭਾਮ, ਮੈਨੇਜਰ ਗੁਰਤਾਰ ਸਿੰਘ ਡੇਜੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਭਾਮ, ਜੱਸਾ ਸਿੰਘ ਸਾਬਕਾ ਸਰਪੰਚ, ਇਕਬਾਲ ਮਸੀਹ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਜੀਤ ਸਿੰਘ ਬਾਜ, ਦਿਲਬਾਗ ਸਿੰਘ ਰਿਆੜ, ਗੁਰਬਚਨ ਸਿੰਘ ਨੰਬਰਦਾਰ, ਕੈਪਟਨ ਨੱਥਾ ਸਿੰਘ, ਡਾ. ਕੁਲਦੀਪ ਸਿੰਘ, ਡਾ. ਯਾਕੂਬ ਅਲੀ, ਸੁਖਚੈਨ ਸਿੰਘ ਸੈਕਟਰੀ, ਹਰਪਿੰਦਰ ਸਿੰਘ ਹੈਲਥ ਇੰਸਪੈਕਟਰ, ਸਰਵਣ ਸਿੰਘ ਕਲਸੀ, ਸਰਵਣ ਸਿੰਘ ਬਿਜਲੀ ਬੋਰਡ, ਗੁਰਮੀਤ ਸਿੰਘ ਸਾਬੀ, ਸਤਵਿੰਦਰ ਸਿੰਘ ਚੌਂਕੀ ਇੰਚਾਰਜ ਹਰਚੋਵਾਲ, ਜੱਸਾ ਸਿੰਘ ਫਰੰਗੀ ਤੇ ਜੋਗਿੰਦਰ ਸਿੰਘ ਕੰਡਕਟਰ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਪੰਚਾਇਤ ਨੇ ਪਿੰਡ ਦੀ ਫਿਰਨੀ ’ਤੇ ਇੰਟਰਲਾਕ ਲਗਵਾਈਆਂ ਅਗਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸਨੰਗਲ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।