ਮਹੀਨਾਵਾਰ ਤਨਖਾਹ ਨਾ ਮਿਲਣ ਤੋਂ ਨਾਰਾਜ਼ ਸਫਾਈ ਸੇਵਕ * ਸੀਵਰਮੈਨ ਤੇ ਡਰਾਈਵਰ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਧਰਨਾ
ਪਠਾਨਕੋਟ, 23 ਸਤੰਬਰ (ਸੁਮਿਤ)-ਨਗਰ ਨਿਗਮ ਦੇ ਅਧੀਨ ਕੰਮ ਕਰ ਰਹੇ ਸਫਾਈ ਸੇਵਕਾਂ, ਸੀਵਰਮੈਨਾਂ ਤੇ ਡਰਾਈਵਰਾਂ ਨੂੰ ਮਹੀਨਾਵਾਰ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਹੜਤਾਲ ਕੀਤੀ ਗਈ । ਇਸ ਦੌਰਾਨ ਯੂਨੀਅਨ ਆਗੂਆਂ ਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ ।
ਅਜੀਤ ਡੈਸਕ
24-09-2026