25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜ਼ਿਲ੍ਹਾ ਪ੍ਰਧਾਨ ਘੁੰਮਣ ਤੇ ਸਾਥੀਆਂ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਪੰਜ ਪਿਆਰੇ ਸਾਹਿਬਾਨ ਤੇ ਪ੍ਰਧਾਨ ਧਾਮੀ ਦਾ ਵਿਸ਼ੇਸ਼ ਸਨਮਾਨ

ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦਾ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਕਸਬਾ ਘੁਮਾਣ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਅਜੀਤ ਡੈਸਕ 25-09-2026
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦਾ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਕਸਬਾ ਘੁਮਾਣ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਤੇ ਸੀਨੀਅਰ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਪੰਥ ਦੀ ਵਿਲੱਖਣ ਪਹਿਚਾਣ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਦਾ ਅਹਿਮ ਅੰਗ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਸਿਧਾਂਤਾਂ ’ਤੇ ਚਲਦਿਆਂ ਗੁਰਬਾਣੀ ਨਾਲ ਜੁੜਨ ਤੇ ਆਪਣੇ ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸੁਰਜੀਤ ਸਿੰਘ ਤੁਗਲਵਾਲ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਫੈਡਰੇਸ਼ਨ ਆਗੂ ਦਿਲਬਾਗ ਸਿੰਘ ਲੰਗਿਆਂਵਾਲੀ, ਸਾ. ਸਰਪੰਚ ਸਿਕੰਦਰ ਸਿੰਘ ਭੱਟੀਵਾਲ, ਨਰਿੰਦਰ ਸਿੰਘ ਸ਼ੇਖ, ਸੁਖਵਿੰਦਰ ਸਿੰਘ ਸਮਸਾ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਜਥ.ੇ ਸੁਰਜੀਤ ਸਿੰਘ ਘੁਮਾਣ, ਜਥੇ. ਗੁਲਜ਼ਾਰ ਸਿੰਘ ਚੌਲਚੱਕ, ਦਿਲਬਾਗ ਸਿੰਘ ਪੰਡੋਰੀ, ਗੁਰਨਾਮ ਸਿੰਘ ਮੰਡ, ਬਾਬਾ ਬੇਅੰਤ ਸਿੰਘ ਅਚਿੰਤ, ਪਲਵਿੰਦਰ ਸਿੰਘ ਮੁਨੀਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਬਟਾਲਾ ਪਹੁੰਚਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਬਟਾਲਾ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ ਚ ਤਿੰਨ ਰਾਖਵੇਂ ਕੋਟਿਆਂ ਦੇ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।